ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਿਸ਼ਾਨ-ਏ-ਸਿੱਖੀ ਦਾ ਵਿਦਿਆਰਥੀ ਬਣਿਆ ਲੈਫਟੀਨੈਂਟ

ਸ੍ਰੀ ਗੋਇੰਦਵਾਲ ਸਾਹਿਬ: ਨਿਸ਼ਾਨ-ਏ-ਸਿੱਖੀ ਦਾ ਵਿਦਿਆਰਥੀ ਸਹਿਜਪ੍ਰੀਤ ਸਿੰਘ ਬਤੌਰ ਲੈਫਟੀਨੈਂਟ ਭਰਤੀ ਹੋਇਆ ਹੈ। ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ਼ ਸਾਇੰਸ ਐਂਡ ਟ੍ਰੇਨਿੰਗ (ਐੱਨ.ਡੀ.ਏ ਵਿੰਗ) ਦੇ ਪੰਜਵੇਂ ਕੋਰਸ (2019-21)...
Advertisement

ਸ੍ਰੀ ਗੋਇੰਦਵਾਲ ਸਾਹਿਬ: ਨਿਸ਼ਾਨ-ਏ-ਸਿੱਖੀ ਦਾ ਵਿਦਿਆਰਥੀ ਸਹਿਜਪ੍ਰੀਤ ਸਿੰਘ ਬਤੌਰ ਲੈਫਟੀਨੈਂਟ ਭਰਤੀ ਹੋਇਆ ਹੈ। ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ਼ ਸਾਇੰਸ ਐਂਡ ਟ੍ਰੇਨਿੰਗ (ਐੱਨ.ਡੀ.ਏ ਵਿੰਗ) ਦੇ ਪੰਜਵੇਂ ਕੋਰਸ (2019-21) ਦਾ ਵਿਦਿਆਰਥੀ ਸਹਿਜਪ੍ਰੀਤ ਸਿੰਘ ਪੁੱਤਰ ਗੁਰਭੇਜ ਸਿੰਘ ਪਿੰਡ ਭਗਵਾਨਪੁਰ, ਜ਼ਿਲ੍ਹਾ ਗੁਰਦਾਸਪੁਰ ਨੇ ਭਾਰਤੀ ਥਲ ਸੈਨਾ ਵਿੱਚ ਬਤੌਰ ਲੈਫਟੀਨੈਂਟ ਭਰਤੀ ਹੋ ਕੇ ਆਪਣਾ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਬਲਵਿੰਦਰ ਸਿੰਘ (ਵੀਐੱਸਐੱਮ) ਨੇ ਦੱਸਿਆ ਕਿ ਭਾਰਤੀ ਜਲ ਸੈਨਾ ਵਿੱਚ ਭਰਤੀ ਹੋਏ ਸਹਿਜਪ੍ਰੀਤ ਸਿੰਘ ਦੇ ਪਿਤਾ ਖੇਤੀਬਾੜੀ ਕਰਦੇ ਹਨ ਅਤੇ ਸਾਧਾਰਨ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਇਸ ਸੰਸਥਾ ਦੇ 24 ਵਿਦਿਆਰਥੀ ਭਾਰਤ ਦੀਆਂ ਵੱਖ-ਵੱਖ ਸੈਨਾ ਵਿੱਚ ਲੈਫਟੀਨੈਂਟ ਭਰਤੀ ਹੋ ਚੁੱਕੇ ਹਨ। ਉਨ੍ਹਾਂ ਨੇ ਵਿਦਿਆਰਥੀ ਦੀ ਇਸ ਕਾਮਯਾਬੀ ਲਈ ਵਧਾਈ ਦਿੱਤੀ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਮਿਹਨਤ ਕਰਨ ਲਈ ਆਖਿਆ। ਇਸ ਮੌਕੇ ਬਾਬਾ ਗੁਰਪ੍ਰੀਤ ਸਿੰਘ ਜੀ,ਬਾਬਾ ਬਲਦੇਵ ਸਿੰਘ ਜੀ ਅਤੇ ਸਮੁੱਚਾ ਸਟਾਫ਼ ਹਾਜ਼ਰ ਸੀ। -ਪੱਤਰ ਪ੍ਰੇਰਕ

 

Advertisement

Advertisement