ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਵਿਰੁੱਧ ਬੇਭਰੋਸਗੀ ਮਤਾ ਪਾਸ

ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਵਿਰੁੱਧ ਬੇਭਰੋਸਗੀ ਮਤਾ ਪਾਸ

ਬੇਭਰੋਸਗੀ ਦਾ ਮਤਾ ਪਾਸ ਹੋਣ ਉਪਰੰਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੌਂਸਲਰ।

ਸੁਖਦੇਵ ਸਿੰਘ ਸੁੱਖ

ਅਜਨਾਲਾ, 25 ਮਈ

ਨਗਰ ਪੰਚਾਇਤ ਅਜਨਾਲਾ ਦੇ ਕੁੱਲ 15 ਕੌਂਸਲਰਾਂ ਵਿੱਚੋਂ 12 ਵੱਲੋਂ ਬੇਭਰੋਸਗੀ ਮਤਾ ਲਿਆ ਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਲਾਹ ਦਿੱਤਾ ਗਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਲਕਾ ਅਜਨਾਲਾ ਦੇ ਵਿਧਾਇਕ ਹੋਣ ਸਦਕਾ ਨਗਰ ਪੰਚਾਇਤ ਅਜਨਾਲਾ ਦੇ ਵਿਧਾਇਕ ਮੈਂਬਰ ਵਜੋਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਕੈਬਨਿਟ ਮੰਤਰੀ ਧਾਲੀਵਾਲ ਦੀ ਦੇਖ-ਰੇਖ ‘ਚ ਬੇਭਰੋਸਗੀ ਦਾ ਮਤਾ ਜਸਪਾਲ ਸਿੰਘ ਢਿੱਲੋਂ, ਰਾਜਬੀਰ ਕੌਰ ਚਾਹਲ, ਬਲਜਿੰਦਰ ਕੌਰ ਤਿੰਨੇ ਅਕਾਲੀ ਕੌਂਸਲਰ ਅਤੇ ਗੀਤਾ ਰਾਣੀ ਕਾਂਗਰਸੀ ਕੌਂਸਲਰ ਨੇ ਪੇਸ਼ ਕੀਤਾ ਜਿਸ ਦੀ ਹਮਾਇਤ ਰਮਿੰਦਰ ਕੌਰ ਮਾਹਲ, ਸੁਨੀਤਾ ਰਾਣੀ, ਸਿੰਮੀ ਸਰੀਨ, ਨੰਦ ਲਾਲ, ਬਿਕਰਮਜੀਤ ਬੇਦੀ, ਪਰਮਿੰਦਰ ਸਿੰਘ ਭੱਖਾ, ਅਵਿਨਾਸ਼ ਮਸੀਹ ਸਾਰੇ ਕੌਂਸਲਰਾਂ ਨੇ ਕੀਤੀ। ਇਸ ਤਰ੍ਹਾਂ ਕੁੱਲ 15 ਕੌਂਸਲਰਾਂ ਵਿੱਚੋਂ 12 ਅਕਾਲੀ -ਕਾਂਗਰਸੀ ਕੌਸਲਰਾਂ ਅਤੇ ਇੱਕ ਕੈਬਨਿਟ ਮੰਤਰੀ ਦੇ ਬਤੌਰ ਮੈਂਬਰ ਵਜੋਂ ਇਸ ਮਤੇ ਦੀ ਹਮਾਇਤ ਕਰਨ ਦੀ ਬਦੌਲਤ ਪਿਛਲ਼ੇ ਸਾਲ ਚੁਣੇ ਗਏ ਪ੍ਰਧਾਨ ਦੀਪਕ ਅਰੋੜਾ ਨੂੰ ਬਹੁਮਤ ਘੱਟਣ ਕਾਰਨ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਣਾ ਪਿਆ। ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਸਾਲ ਫਰਵਰੀ ਵਿੱਚ ਨਗਰ ਪੰਚਾਇਤ ਅਜਨਾਲਾ ਦੀ ਚੋਣ ਹੋਈ ਸੀ ਜਿਸ ਵਿੱਚੋਂ ਕਾਂਗਰਸ ਪਾਰਟੀ ਨੂੰ 7 ਅਤੇ ਅਕਾਲੀ ਦਲ ਨੂੰ 8 ਸੀਟਾਂ ਮਿਲੀਆਂ ਸਨ ਅਤੇ ਉਸ ਸਮੇਂ ਅਕਾਲੀ ਕੌਂਸਲਰ ਰਮਿੰਦਰ ਕੌਰ ਮਾਹਲ ਵੱਲੋਂ ਕਾਂਗਰਸ ਪਾਰਟੀ ਦੀ ਹਮਾਇਤ ਕਰਨ ਅਤੇ ਕਾਂਗਰਸੀ ਵਿਧਾਇਕ ਦੀ ਵੋਟ ਨਾਲ ਨਗਰ ਪੰਚਾਇਤ ਅਜਨਾਲਾ ਤੇ ਕਾਂਗਰਸ ਦਾ ਕਬਜ਼ਾ ਹੋਣ ਕਾਰਨ ਦੀਪਕ ਅਰੋੜਾ ਨੂੰ ਪ੍ਰਧਾਨ ਬਣਾਇਆ ਗਿਆ ਸੀ ਜੋ ਕਰੀਬ ਇੱਕ ਸਾਲ ਬਾਅਦ ਪ੍ਰਧਾਨਗੀ ਤੋਂ ਲਾਂਭੇ ਹੋ ਗਏ। ਮਤੇ ਦੀ ਹਮਾਇਤ ਕਰਨ ਵਾਲੇ ਕੌਂਸਲਰਾਂ ਨੇ ਕਿਹਾ ਕਿ ਅਜਨਾਲਾ ਸ਼ਹਿਰ ਦੇ ਰੁਕੇ ਹੋਏ ਵਿਕਾਸ ਨੂੰ ਮੁੜ ਸ਼ੁਰੂ ਕਰਾਉਣ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਗਿਆ ਹੈ।

ਇੱਥੇ ਹੀ ਗੱਲ ਕਰਦਿਆਂ ਮੰਤਰੀ ਸ੍ਰੀ ਧਾਲੀਵਾਲ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਸਮੂਹ ਕੌਂਸਲਰਾਂ ਵੱਲੋਂ ਲਿਆ ਫੈਸਲਾ ਸ਼ਲਾਘਾਯੋਗ ਹੈ ਜਿਸ ਨਾਲ ਆਉਣ ਵਾਲੇ ਸਮੇਂ ਦੌਰਾਨ ਨਗਰ ਪੰਚਾਇਤ ਅਜਨਾਲਾ ਨੂੰ ਨਵਾਂ ਪ੍ਰਧਾਨ ਮਿਲੇਗਾ ਅਤੇ ਅਜਨਾਲਾ ਸ਼ਹਿਰ ਅੰਦਰ ਵਿਕਾਸ ਦਾ ਇੱਕ ਨਵਾਂ ਅਧਿਆਏ ਸ਼ੁਰੂ ਹੋਣ ਨਾਲ ਉਨ੍ਹਾਂ ਵੱਲੋਂ ਜੋ ਅਜਨਾਲਾ ਸ਼ਹਿਰ ਦੀ ਜਨਤਾ ਨਾਲ ਚੋਣਾਂ ਸਮੇਂ ਵਾਅਦੇ ਕੀਤੇ ਹਨ ਉਹ ਹੁਣ ਸਾਰੇ ਜਲਦ ਪੂਰੇ ਹੋਣਗੇ। ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਬਲਜਿੰਦਰ ਸਿੰਘ ਮਾਹਲ, ਈ.ਓ ਜਗਤਾਰ ਸਿੰਘ, ਜਸਪਿੰਦਰ ਸਿੰਘ ਛੀਨਾ, ਸ਼ਿਵਦੀਪ ਸਿੰਘ ਚਾਹਲ ਸਮੇਤ ਹੋਰ ਆਗੂ ਹਾਜ਼ਰ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All