ਸਰਕਾਰੀ ਜ਼ਮੀਨ ’ਤੇ ਕਬਜ਼ਾ: ਯੋਜਨਾ ਬੋਰਡ ਦੀ ਟੀਮ ਵੱਲੋਂ ਵਿਵਾਦਤ ਜਗ੍ਹਾ ਦਾ ਦੌਰਾ

ਸਰਕਾਰੀ ਜ਼ਮੀਨ ’ਤੇ ਕਬਜ਼ਾ: ਯੋਜਨਾ ਬੋਰਡ ਦੀ ਟੀਮ ਵੱਲੋਂ ਵਿਵਾਦਤ ਜਗ੍ਹਾ ਦਾ ਦੌਰਾ

ਵਿਵਾਦਤ ਜ਼ਮੀਨ ’ਤੇ ਹੋ ਰਹੀ ਉਸਾਰੀ ਦੀ ਝਲਕ

ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 10 ਅਗਸਤ

ਕਸਬਾ ਗੋਇੰਦਵਾਲ ਸਾਹਿਬ ਵਿੱਚ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਵਿਭਾਗ ਦੀ ਜ਼ਮੀਨ ਉਪਰ ਹੋ ਰਹੇ ਕਥਿਤ ਨਾਜਾਇਜ਼ ਕਬਜ਼ੇ ਨੂੰ ਰੋਕਣ ਵਿੱਚ ਪੀਐੱਸਆਈਈਸੀ ਵਿਭਾਗ ਅਜੇ ਬੇਵੱਸ ਨਜ਼ਰ ਆ ਰਿਹਾ ਹੈ ਜਿਸ ਦੀ ਨਿਸ਼ਾਨਦੇਹੀ ਲੈਣ ਲਈ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਵਿਭਾਗ ਦੇ ਅਧਿਕਾਰੀਆਂ ਨੂੰ ਮਾਲ ਵਿਭਾਗ ਦੇ ਤਰਲੇ ਕੱਢਣੇ ਪੈ ਰਹੇ ਹਨ, ਪਰ ਮਾਲ ਵਿਭਾਗ ਦੇ ਅਧਿਕਾਰੀ ਅਜੇ ਨਿਸ਼ਾਨਦੇਹੀ ਕਰਨ ਲਈ ਤਿਆਰ ਨਹੀਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਵਿਭਾਗ ਦੀ ਇਸ ਜ਼ਮੀਨ ’ਤੇ ਇੱਕ ਵਿਅਕਤੀ ਆਪਣਾ ਹੱਕ ਜਤਾ ਕੇ ਉਸਾਰੀ ਕਰ ਰਿਹਾ ਹੈ ਜਿਸ ਨੂੰ ਵਿਭਾਗ ਨੇ ਰੋਕ ਦਿੱਤਾ ਹੈ। ਅੱਜ ਵਿਭਾਗ ਦੀ ਚੰਡੀਗੜ੍ਹ ਹੈੱਡ ਆਫਿਸ ਤੋਂ ਪਲਾਨਿੰਗ ਬੋਰਡ ਦੇ ਉੱਚ ਅਧਿਕਾਰੀਆਂ ਦੀ ਟੀਮ ਵੱਲੋਂ ਵਿਵਾਦਤ ਜ਼ਮੀਨ ਦਾ ਦੌਰਾ ਕੀਤਾ ਗਿਆ। ਇਸ ਮੌਕੇ ਵਿਭਾਗ ਵੱਲੋਂ ਸਾਰਾ ਦਿਨ ਮਾਲ ਵਿਭਾਗ ਦੇ ਅਧਿਕਾਰੀਆਂ ਦਾ ਨਿਸ਼ਾਨਦੇਹੀ ਕਰਨ ਲਈ ਇੰਤਜ਼ਾਰ ਕੀਤਾ ਗਿਆ ਪਰ ਮਾਲ ਵਿਭਾਗ ਦੇ ਅਧਿਕਾਰੀ ਅੱਜ ਵੀ ਮੌਕੇ ਉੱਪਰ ਨਹੀਂ ਪਹੁੰਚੇ ਜਿਸ ਕਾਰਨ ਪੀਐੱਸਆਈਈਸੀ ਵਿਭਾਗ ਦੇ ਪਲਾਨਿੰਗ ਬੋਰਡ ਦੇ ਅਧਿਕਾਰੀਆਂ ਨੂੰ ਦੂਜੀ ਵਾਰ ਬੇਰੰਗ ਵਾਪਸ ਪਰਤਣਾ ਪਿਆ। ਵਿਭਾਗ ਦੇ ਐੱਸਡੀਓ ਸਿਮਰਤ ਸਿੰਘ ਨੇ ਦੱਸਿਆ ਕਿ ਉਕਤ ਜਗ੍ਹਾ ਉਪਰ ਆਸਾ ਸਿੰਘ ਵੱਲੋਂ ਦੋ ਵਾਰ ਕਬਜ਼ੇ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਸਬੰਧੀ ਉਨ੍ਹਾਂ ਵੱਲੋਂ ਲਿਖਤੀ ਦਰਖਾਸਤ ਥਾਣਾ ਗੋਇੰਦਵਾਲ ਸਾਹਿਬ ਨੂੰ ਦਿੱਤੀ ਗਈ ਹੈ। ਅੱਜ ਮਾਲ ਵਿਭਾਗ ਦੇ ਅਧਿਕਾਰੀਆਂ ਦੇ ਨਾ ਆਉਣ ਕਾਰਨ ਜਗ੍ਹਾ ਦੀ ਨਿਸ਼ਾਨਦੇਹੀ ਨਹੀਂ ਹੋ ਸਕੀ ਹੈ। ਥਾਣਾ ਮੁਖੀ ਨੂੰ ਉਕਤ ਜਗ੍ਹਾ ਨਾਲ ਸਬੰਧਤ ਕਾਗਜ਼ਾਤ ਪੇਸ਼ ਕੀਤੇ ਗਏ ਹਨ।

ਥਾਣਾ ਗੋਇੰਦਵਾਲ ਸਾਹਿਬ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਿੰਦਰ ਸਿੰਘ ਨੇ ਕਿਹਾ ਕਿ ਫਿਲਹਾਲ ਅਜੇ ਉਨ੍ਹਾਂ ਨੂੰ ਕੋਈ ਕਾਗਜ਼ਾਤ ਨਹੀਂ ਮਿਲੇ ਹਨ। ਮਾਲ ਵਿਭਾਗ ਵੱਲੋਂ ਨਿਸ਼ਾਨਦੇਹੀ ਕਰਨ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।

ਤਹਿਸੀਲਦਾਰ ਨੇ ਅਣਜਾਣਤਾ ਪ੍ਰਗਟਾਈ

ਸਾਰੇ ਘਟਨਾਕ੍ਰਮ ਬਾਰੇ ਜਦੋਂ ਤਹਿਸੀਲਦਾਰ ਅਭਿਸ਼ੇਕ ਵਰਮਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਮਾਮਲੇ ਪ੍ਰਤੀ ਅਣਜਾਣਤਾ ਪ੍ਰਗਟ ਕਰਦਿਆਂ ਕਿਹਾ ਕਿ ਉਕਤ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All