ਦਫ਼ਤਰੀ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ
ਸਿੱਖਿਆ ਵਿਭਾਗ ’ਚ 15-20 ਸਾਲਾਂ ਤੋਂ ਕੰਮ ਕਰਦੇ ਦਫ਼ਤਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਪੰਜਾਬ ਸਰਕਾਰ ਵੱਲੋਂ ਕਟੌਤੀ ਕਰਨ ਦੇ ਰੋਸ ਵੱਜੋਂ ਮੁਲਾਜ਼ਮਾਂ ਵੱਲੋਂ 9 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ੍ਹ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ।...
Advertisement
ਸਿੱਖਿਆ ਵਿਭਾਗ ’ਚ 15-20 ਸਾਲਾਂ ਤੋਂ ਕੰਮ ਕਰਦੇ ਦਫ਼ਤਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਪੰਜਾਬ ਸਰਕਾਰ ਵੱਲੋਂ ਕਟੌਤੀ ਕਰਨ ਦੇ ਰੋਸ ਵੱਜੋਂ ਮੁਲਾਜ਼ਮਾਂ ਵੱਲੋਂ 9 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ੍ਹ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਸਰਵ ਸਿੱਖਿਆ ਅਭਿਆਨ ਮਿੱਡ-ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੁਨੀਸ਼ ਗੁਪਤਾ ਨੇ ਦੱਸਿਆ ਕਿ 15-20 ਸਾਲ ਆਪਣੀਆਂ ਸੇਵਾਵਾਂ ਦੇਣ ਦੇ ਬਾਵਜੂਦ ਹੁਣ ਸਰਕਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਵੱਡੀ ਕਟੌਤੀ ਕਰ ਰਹੀ ਹੈ, ਜਿਸ ਨਾਲ 1007 ਪਰਿਵਾਰਾਂ ਦੇ ਘਰ ਦੇ ਚੁੱਲੇ ਠੰਢੇ ਪੈ ਜਾਣਗੇ ਅਤੇ ਘਰ ਦਾ ਗੁਜ਼ਾਰਾ ਤੇ ਬੱਚਿਆਂ ਦੀ ਪੜ੍ਹਾਈ ਬਹੁਤ ਮੁਸ਼ਕਲ ਹੋ ਜਾਵੇਗੀ। ਆਗੂ ਨੇ ਕਿਹਾ ਕਿ ਸੱਤਵੇਂ ਤਨਖਾਹ ਸਕੇਲ ਤੇ ਰੈਗੂਲਰ ਕਰਨ ਨਾਲ ਸਰਕਾਰ ਨੂੰ ਲਗਭਗ 23 ਕਰੋੜ ਦੀ ਬੱਚਤ ਹੋਵੇਗੀ, ਜਿਸ ਨਾਲ ਸਰਕਾਰ, ਮੁਲਾਜ਼ਮਾਂ ਦੀ ਤਨਖਾਹ ਦੇ 23 ਕਰੋੜ ਕੱਟ ਕੇ ਖਜ਼ਾਨਾ ਭਰਨ ਦੀ ਤਿਆਰੀ ਕਰ ਰਹੀ ਹੈ।
Advertisement
Advertisement