DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਝੋਨੇ ਦੀ ਕਟੌਤੀ ਵਾਪਸ ਨਾ ਕਰਨ ’ਤੇ ਅਧਿਕਾਰੀ ਦਾ ਪੁਤਲਾ ਸਾੜਿਆ

ਜ਼ਿਲ੍ਹਾ ਮੰਡੀ ਅਧਿਕਾਰੀ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ
  • fb
  • twitter
  • whatsapp
  • whatsapp
featured-img featured-img
ਜ਼ਿਲ੍ਹਾ ਮੰਡੀ ਅਧਿਕਾਰੀ ਦਾ ਪੁਤਲਾ ਸਾੜਦੇ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।
Advertisement
ਗੁਰਬਖਸ਼ਪੁਰੀ

ਤਰਨ ਤਾਰਨ, 9 ਜੂਨ

Advertisement

ਪਿਛਲੇ ਸਾਲ ਝੋਨੇ ਦੀ ਖਰੀਦ ਮੌਕੇ ਜਿਣਸ ਨੂੰ ਸ਼ੈਲਰਾਂ ਤੱਕ ਲੈ ਕੇ ਜਾਣ ਲਈ ਕੁਝ ਇਕ ਆੜ੍ਹਤੀਆਂ ਵੱਲੋਂ ਕਿਸਾਨਾਂ ਤੋਂ ਪੈਸਿਆਂ ਦੀ ਕੀਤੀ ਕਟੌਤੀ ਵੀ ਵਾਪਸੀ ਕਰਵਾਉਣ ਲਈ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਵਿੱਚ ਅੱਜ ਇੱਥੇ ਜ਼ਿਲ੍ਹਾ ਮੰਡੀ ਅਧਿਕਾਰੀ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਅਤੇ ਅਧਿਕਾਰੀ ਦੀ ਅਰਥੀ ਸਾੜੀ।

ਧਰਨਾਕਾਰੀਆਂ ਦੀ ਅਗਵਾਈ ਕਿਸਾਨ ਸਭਾ ਦੇ ਆਗੂ ਮੁਖਤਿਆਰ ਸਿੰਘ ਮੱਲ੍ਹਾ ਨੇ ਕੀਤੀ। ਧਰਨੇ ਵਿੱਚ ਕਟੌਤੀ ਤੋਂ ਪੀੜਤਾਂ ਤੋਂ ਇਲਾਵਾ ਹੋਰਨਾਂ ਕਿਸਾਨਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਬੰਦੀ ਦੇ ਆਗੂ ਰੇਸ਼ਮ ਸਿੰਘ ਫੈਲੋਕੇ, ਕੇਵਲ ਸਿੰਘ ਮਾੜੀ ਕੰਬੋਕੇ, ਮਨਜੀਤ ਸਿੰਘ ਬੱਗੂ, ਮਾਸਟਰ ਦਲਜੀਤ ਸਿੰਘ ਦਿਆਲਪੁਰਾ ਅਤੇ ਜਮਹੂਰੀ ਅਧਿਕਾਰ ਸਭਾ ਵਲੋਂ ਨਰਭਿੰਦਰ ਪੱਧਰੀ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਆੜ੍ਹਤੀਆਂ ਵਲੋਂ ਕਿਸਾਨਾਂ ਤੋਂ ਕੀਤੀ ਕਟੌਤੀ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਦੇ ਆੜ੍ਹਤੀਆਂ ਵਲੋਂ ਕਿਸਾਨਾਂ ਤੋਂ ਪ੍ਰਤੀ ਕੁਇੰਟਲ 70 ਤੋਂ ਲੈ ਕੇ 120 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਸੀ। ਬੁਲਾਰਿਆਂ ਨੇ ਕਿਹਾ ਕਿ ਕਟੌਤੀ ਦੇ 18 ਲੱਖ ਰੁਪਏ ਦੇ ਕਰੀਬ ਰਾਸ਼ੀ ਵਾਪਸ ਕਰ ਦਿੱਤੀ ਗਈ ਹੈ ਜਦਕਿ ਡਿਪਟੀ ਕਮਿਸ਼ਨਰ ਰਾਹੁਲ ਵੱਲੋਂ ਇਸ ਤੋਂ ਵੀ ਵਧੇਰੇ ਬਚਦੀ ਰਾਸ਼ੀ ਜਿਲ੍ਹਾ ਮੰਡੀ ਅਧਿਕਾਰੀ ਨੂੰ ਵਾਪਸ ਕਰਵਾਉਣ ਲਈ ਹਦਾਇਤ ਕੀਤੀ ਗਈ ਸੀ ਪਰ ਉਹ ਅਜਿਹਾ ਨਹੀਂ ਕਰਵਾ ਸਕਿਆ। ਬੁਲਾਰਿਆਂ ਨੇ ਚਾਰ ਮਹੀਨੇ ਬੀਤਣ ’ਤੇ ਵੀ ਕਿਸਾਨਾ ਨੂੰ ਰਾਸ਼ੀ ਵਾਪਸ ਨਾ ਮਿਲਣ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਆਉਂਦੇ 10 ਦਿਨ ਦੇ ਅੰਦਰ ਰਾਸ਼ੀ ਦਾ ਭੁਗਤਾਨ ਨਾ ਕੀਤੇ ਜਾਣ ਤੇ ਪ੍ਰਸ਼ਾਸ਼ਨ ਨੂੰ ਕਿਸਾਨਾਂ ਦੇ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਦੀ ਚਿਤਾਵਨੀ ਦਿੱਤੀ।

Advertisement
×