ਜ਼ਮੀਨ ਦਾ ਕਬਜ਼ਾ ਲੈਣ ਆਏ ਅਧਿਕਾਰੀ ਬੇਰੰਗ ਪਰਤੇ : The Tribune India

ਜ਼ਮੀਨ ਦਾ ਕਬਜ਼ਾ ਲੈਣ ਆਏ ਅਧਿਕਾਰੀ ਬੇਰੰਗ ਪਰਤੇ

ਜ਼ਮੀਨ ਦਾ ਕਬਜ਼ਾ ਲੈਣ ਆਏ ਅਧਿਕਾਰੀ ਬੇਰੰਗ ਪਰਤੇ

ਜੰਮੂ-ਕੱਟੜਾ ਹਾਈਵੇਅ ਲਈ ਕਬਜ਼ਾ ਲੈਣ ਆਏ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਯੂਨੀਅਨ ਦੇ ਆਗੂ।

ਰਣਬੀਰ ਸਿੰਘ ਮਿੰਟੂ

ਚੇਤਨਪੁਰਾ, 12 ਅਗਸਤ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਪਿੰਡ ਮੁਰਾਦਪੁਰਾ ਵਿੱਚ ਬਣ ਰਹੇ ਦਿੱਲੀ-ਕੱਟੜਾ ਹਾਈਵੇਅ ਲਈ ਜ਼ਮੀਨ ’ਤੇ ਕਬਜ਼ਾ ਕਰਨ ਆਏ ਅਧਿਕਾਰੀਆ ਨੂੰ ਬੇਰੰਗ ਮੋੜਿਆ ਗਿਆ। ਇਸ ਮੌਕੇ ਅਟਾਰੀ ਬਲਾਕ ਦੇ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਨੇ ਦੱਸਿਆ ਕਿ ਅੱਜ ਦੁਪਹਿਰ ਵੇਲੇ ਜਦੋਂ ਹਾਈਵੇਅ ਅਧਿਕਾਰੀ ਅਤੇ ਠੇਕੇਦਾਰ ਮਸ਼ੀਨਰੀ ਲੈ ਕੇ ਜ਼ਮੀਨਾਂ ’ਤੇ ਕਬਜ਼ੇ ਕਰਨ ਲਈ ਪਹੁੰਚੇ ਤਾਂ ਉਨ੍ਹਾਂ ਦਾ ਘਿਰਾਓ ਕੀਤਾ ਗਿਆ।

ਇਸ ਦੌਰਾਨ ਕਿਸਾਨ ਆਗੂਆਂ ਨੇ ਅਧਿਕਾਰੀਆਂ ਨੂੰ ਕਿਹਾ,‘ ਤੁਸੀਂ ਜਿਨ੍ਹਾਂ ਜ਼ਮੀਨਾਂ ’ਤੇ ਕਬਜ਼ਾ ਕਰ ਰਹੇ ਹੋ ਉਨ੍ਹਾਂ ਨੂੰ ਤਾਂ ਅਜੇ ਜ਼ਮੀਨ ਦੇ ਪੈਸੇ ਵੀ ਨਹੀਂ ਮਿਲੇ। ਮੌਕੇ ’ਤੇ ਪੁੱਜੇ ਨਾਇਬ ਤਹਿਸੀਲਦਾਰ ਅਜੇ ਕੁਮਾਰ ਅਤੇ ਥਾਣਾ ਕੰਬੋਅ ਦੇ ਐੱਸਐੱਚਓ ਜਸਜੀਤ ਸਿੰਘ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਿੰਨਾ ਚਿਰ ਜ਼ਮੀਨ ਦੇ ਅਸਲ ਮਾਲਕਾਂ ਨੂੰ ਪੈਸੇ ਨਹੀਂ ਮਿਲ ਜਾਂਦੇ, ਉਨਾ ਚਿਰ ਕਬਜ਼ਾ ਨਹੀਂ ਲਿਆ ਜਾਵੇਗਾ। ਆਗੂਆਂ ਮੰਗ ਕੀਤੀ ਕਿ ਜਿੰਨਾ ਨੁਕਸਾਨ ਹੋਇਆ ਉਸ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਪਲਵਿੰਦਰ ਸਿੰਘ ਮਾਹਲ, ਡਾ. ਪਰਮਿੰਦਰ ਸਿੰਘ ਪੰਡੋਰੀ, ਕੁਲਬੀਰ ਜੇਠੂਵਾਲ, ਸੰਮੀ ਸ਼ਾਹ, ਹਰਪਾਲ ਸਿੰਘ, ਸੁਖਜਿੰਦਰ ਸਿੰਘ ਨੰਗਲੀ, ਗੋਰਾ ਨੰਗਲੀ, ਕਾਬਿਲ ਸਿੰਘ ਬੱਲ ਤੇ ਹਰਦਿਆਲ ਸਿੰਘ ਮੁਰਾਦਪੁਰਾ ਆਦਿ ਕਿਸਾਨ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All