ਪੱਤਰਪ੍ਰੇਰਕ
ਹੁਸ਼ਿਆਰਪੁਰ, 31 ਜਨਵਰੀ
ਅੱਜ ਇੱਥੇ ਤੀਕਸ਼ਨ ਸੂਦ ਤੇ ਰਾਕੇਸ਼ ਸੂਦ ਸਣੇ 40 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੀ ਇੰਦੂ ਬਾਲਾ ਤੇ ਸੱਭਿਆ ਸਾਂਚੀ ਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪਰਮਿੰਦਰ ਸਿੰਘ, ਦਸੂਹਾ ਤੋਂ ਅਜ਼ਾਦ ਉਮੀਦਵਾਰ ਬਲਕਾਰ ਸਿੰਘ, ਲਖਵੀਰ ਸਿੰਘ, ਰਾਮ ਲਾਲ ਸੰਧੂ ਅਤੇ ਜਨਕ ਰਾਜ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸੁਖਵਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਕਰਮਵੀਰ ਸਿੰਘ ਅਤੇ ਪ੍ਰਭਜੋਤ ਕੌਰ ਧੁੱਗਾ, ਉੜਮੁੜ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਕੁਲਦੀਪ ਸਿੰਘ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮਨਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਕਾਗਜ਼ ਭਰੇ। ਭਾਰਤ ਰਾਸ਼ਟਰ ਡੈਮੋਕ੍ਰੇਟਿਕ ਪਾਰਟੀ ਦੇ ਗੁਰਦਿਆਲ ਸਿੰਘ, ਸ਼ਾਮਚੁਰਾਸੀ ਤੋਂ ਅਜ਼ਾਦ ਉਮੀਦਵਾਰ ਕਰਮਜੀਤ ਸਿੰਘ ਅਤੇ ਮਹਿੰਦਰ ਕੌਰ, ਬਹੁਜਨ ਸਮਾਜ ਪਾਰਟੀ ਦੀ ਮਨਜੀਤ ਕੌਰ, ਇੰਡੀਅਨ ਨੈਸ਼ਨਲ ਕਾਂਗਰਸ ਦੇ ਪਵਨ ਆਦੀਆ ਅਤੇ ਕੁਸਮ ਆਦੀਆ, ਸਮਾਜਿਕ ਸੰਘਰਸ਼ ਪਾਰਟੀ ਦੇ ਮਹਿੰਦਰ ਲਾਲ ਅਤੇ ਸੁਖਵਿੰਦਰ ਲਾਲ, ਹੁਸ਼ਿਆਰਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਜਸਵੀਰ ਸਿੰਘ ਨੇ ਨਾਮਜ਼ਦਗੀ ਦਾਖ਼ਲ ਕੀਤੀ। ਚੱਬੇਵਾਲ ਤੋਂ ਆਜ਼ਾਦ ਉਮੀਦਵਾਰ ਰਸ਼ਪਾਲ ਸਿੰਘ ਰਾਜੂ, ਬੁੱਧ ਦਿਆਲ, ਦਵਿੰਦਰ ਸਿੰਘ, ਭਾਰਤ ਰਾਸ਼ਟਰ ਡੈਮੋਕ੍ਰੇਟਿਕ ਪਾਰਟੀ ਦੇ ਗੁਰਨਾਮ ਸਿੰਘ, ਲੋਕ ਇਨਸਾਫ਼ ਪਾਰਟੀ ਦੇ ਸੋਢੀ ਰਾਮ, ਆਮ ਆਦਮੀ ਪਾਰਟੀ ਦੇ ਹਰਮਿੰਦਰ ਸਿੰਘ ਅਤੇ ਹਰਦੀਪ ਕੌਰ, ਗੜ੍ਹਸ਼ੰਕਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੁਰਿੰਦਰ ਸਿੰਘ ਹੀਰ, ਸਾਡਾ ਹੱਕ ਦੇ ਇਕਬਾਲ ਸਿੰਘ ਅਤੇ ਰਮਜਾਨ ਮੁਹੰਮਦ, ਕਮਿਉਨਿਸਟ ਪਾਰਟੀ ਆਫ਼ ਇੰਡੀਆ (ਮਾਰਕਿਸਟ) ਦੇ ਮਹਿੰਦਰ ਕੁਮਾਰ, ਵਿਸ਼ਾਲ ਪਾਰਟੀ ਆਫ਼ ਇੰਡੀਆ ਦੇ ਦਰਸ਼ਨ ਸਿੰਘ, ਆਮ ਆਦਮੀ ਪਾਰਟੀ ਦੇ ਜੈ ਕਿਸ਼ਨ ਅਤੇ ਨੀਲਮ ਰਾਣੀ, ਅਜ਼ਾਦ ਉਮੀਦਵਾਰ ਜੰਗ ਬਹਾਦੁਰ ਅਤੇ ਜਸਵੰਤ ਸਿੰਘ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 1 ਫ਼ਰਵਰੀ ਸਵੇਰੇ 11 ਵਜੇ ਤੋਂ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਸਕਣਗੇ।
ਵਿਰਸਾ ਸਿੰਘ ਵਲਟੋਹਾ ਨੇ ਭਰੇ ਨਾਮਜ਼ਦਗੀ ਪੇਪਰ
ਭਿੱਖੀਵਿੰਡ (ਪੱਤਰ ਪ੍ਰੇਰਕ): ਅਕਾਲੀ ਦਲ ਦੇ ਖੇਮਕਰਨ ਹਲਕੇ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਅੱਜ ਭਿੱਖੀਵਿੰਡ ਦੇ ਬਹੁ ਤਕਨੀਕੀ ਕਾਲਜ ਵਿਚ ਰਿਟਰਨਿੰਗ ਅਫ਼ਸਰ ਏਡੀਸੀ ਸਕੱਤਰ ਸਿੰਘ ਬਾਜਵਾ ਕੋਲ ਆਪਣੇ ਨਾਮਜ਼ਦਗੀ ਪੇਪਰ ਭਰੇ। ਇਸ ਮੌਕੇ ਸ੍ਰੀ ਵਲਟੋਹਾ ਨੇ ਕਿਹਾ ਕਿ ਉਨ੍ਹਾਂ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾਂ ਗੁਰੂ ਘਰ ਮੱਥਾ ਟੇਕ ਕੇ ਅਸ਼ੀਰਵਾਦ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਲੋਕਾਂ ਵਿਚ ਵਿਚਰ ਰਹੇ ਹਨ ਅਤੇ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਉਨ੍ਹਾਂ ਨਾਲ ਜੁੜ ਰਹੇ ਹਨ।