ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਪ੍ਰੀਨਿਰਵਾਣ ਦਿਵਸ ਮੌਕੇ ਕਾਂਗਰਸੀਆਂ ਨੇ ਸੰਵਿਧਾਨ ਨੂੰ ਬਚਾਉਣ ਦਾ ਦਿੱਤਾ ਸੱਦਾ
ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ 69ਵੇਂ ਪ੍ਰੀਨਿਰਵਾਣ ਦਿਵਸ ਮੌਕੇ ਕਾਂਗਰਸ ਪਾਰਟੀ ਵੱਲੋਂ ਸਾਬਕਾ ਵਿਧਾਇਕ ਅਮਿਤ ਵਿੱਜ ਅਤੇ ਜ਼ਿਲ੍ਹਾ ਪ੍ਰਧਾਨ ਤੇ ਮੇਅਰ ਪੰਨਾ ਲਾਲ ਭਾਟੀਆ ਦੀ ਅਗਵਾਈ ਵਿੱਚ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਸ਼ੀਸ਼ ਵਿੱਜ, ਰਾਕੇਸ਼ ਬਬਲੀ, ਜੋਗਿੰਦਰ ਪਹਿਲਵਾਨ, ਰਜਨੀ ਮਿਨਹਾਸ, ਅਜੇ ਕੁਮਾਰ, ਚਰਨਜੀਤ ਹੈਪੀ, ਵਿਜੇ ਕੁਮਾਰ, ਗਣੇਸ਼ ਵਿੱਕੀ, ਵਿਨੋਦ ਕੁਮਾਰ, ਪੂਰਨ ਚੰਦ, ਸਰਪੰਚ ਸੁਰਜੀਤ ਸਿੰਘ ਆਦਿ ਨੇ ਵੀ ਬਾਬਾ ਸਾਹਿਬ ਨੂੰ ਸ਼ਰਧਾਂਜਲੀਆਂ ਦਿੱਤੀਆਂ।
ਸਾਬਕਾ ਵਿਧਾਇਕ ਅਮਿਤ ਵਿੱਜ ਅਤੇ ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਰਚਿਤ ਸੰਵਿਧਾਨ ਨੂੰ ਸਾਲ 1950 ਵਿੱਚ ਭਾਰਤ ਅੰਦਰ ਲਾਗੂ ਕੀਤਾ ਗਿਆ ਸੀ ਅਤੇ ਇਸ ਸੰਵਿਧਾਨ ਸਦਕਾ ਹੀ ਭਾਰਤ ਦੇ ਸਾਰੇ ਵਰਗਾਂ ਅਤੇ ਔਰਤਾਂ ਨੂੰ ਸਮਾਨਤਾ ਦਾ ਅਧਿਕਾਰ ਮਿਲਿਆ ਸੀ। ਇਸੇ ਕਰਕੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਭਾਰਤ ਰਤਨ ਦੇ ਖਿਤਾਬ ਨਾਲ ਨਿਵਾਜਿਆ ਗਿਆ ਸੀ।
ਪਰ ਜਦੋਂ ਦੀ ਕੇਂਦਰ ਵਿੱਚ ਮੋਦੀ ਸਰਕਾਰ ਆਈ ਹੈ, ਉਸ ਵੇਲੇ ਤੋਂ ਹੀ ਇਸ ਸੰਵਿਧਾਨ ਨੂੰ ਖਤਰਾ ਖੜ੍ਹਾ ਹੋ ਗਿਆ ਹੈ। ਮੋਦੀ ਸਰਕਾਰ ਇਸ ਨੂੰ ਬਦਲਣ ਦੀਆਂ ਲਗਾਤਾਰ ਕੋਸ਼ਿਸ਼ਾਂ ਕਰਦੀ ਆ ਰਹੀ ਹੈ। ਜਿਸ ਨੂੰ ਬਚਾਉਣ ਲਈ ਕਾਂਗÐਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਦੇਸ਼ ਅੰਦਰ ਜਗ੍ਹਾ-ਜਗ੍ਹਾ ਜਾ ਕੇ ਲੋਕਾਂ ਨੂੰ ਜਾਗਰੂਕ ਅਤੇ ਲਾਮਬੰਦ ਕਰ ਰਹੇ ਹਨ। ਇਸ ਕਰਕੇ ਸਾਡਾ ਵੀ ਫਰਜ਼ ਬਣਦਾ ਹੈ ਕਿ ਇਸ ਦੀ ਰੱਖਿਆ ਕਰੀਏ।
