ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਪ੍ਰੀਨਿਰਵਾਣ ਦਿਵਸ ਮੌਕੇ ਕਾਂਗਰਸੀਆਂ ਨੇ ਸੰਵਿਧਾਨ ਨੂੰ ਬਚਾਉਣ ਦਾ ਦਿੱਤਾ ਸੱਦਾ

ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ 69ਵੇਂ ਪ੍ਰੀਨਿਰਵਾਣ ਦਿਵਸ ਮੌਕੇ ਕਾਂਗਰਸ ਪਾਰਟੀ ਵੱਲੋਂ ਸਾਬਕਾ ਵਿਧਾਇਕ ਅਮਿਤ ਵਿੱਜ ਅਤੇ ਜ਼ਿਲ੍ਹਾ ਪ੍ਰਧਾਨ ਤੇ ਮੇਅਰ ਪੰਨਾ ਲਾਲ ਭਾਟੀਆ ਦੀ ਅਗਵਾਈ ਵਿੱਚ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜਲੀ ਭੇਂਟ...
ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਬੁੱਤ ਮੂਹਰੇ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਸਾਬਕਾ ਵਿਧਾਇਕ ਅਮਿਤ ਵਿੱਜ, ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ ਖੜ੍ਹੇ ਤੇ ਹੋਰ।-ਫੋਟੋ:ਐਨ.ਪੀ.ਧਵਨ
Advertisement

ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ 69ਵੇਂ ਪ੍ਰੀਨਿਰਵਾਣ ਦਿਵਸ ਮੌਕੇ ਕਾਂਗਰਸ ਪਾਰਟੀ ਵੱਲੋਂ ਸਾਬਕਾ ਵਿਧਾਇਕ ਅਮਿਤ ਵਿੱਜ ਅਤੇ ਜ਼ਿਲ੍ਹਾ ਪ੍ਰਧਾਨ ਤੇ ਮੇਅਰ ਪੰਨਾ ਲਾਲ ਭਾਟੀਆ ਦੀ ਅਗਵਾਈ ਵਿੱਚ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜਲੀ ਭੇਂਟ ਕੀਤੀ ਗਈ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਸ਼ੀਸ਼ ਵਿੱਜ, ਰਾਕੇਸ਼ ਬਬਲੀ, ਜੋਗਿੰਦਰ ਪਹਿਲਵਾਨ, ਰਜਨੀ ਮਿਨਹਾਸ, ਅਜੇ ਕੁਮਾਰ, ਚਰਨਜੀਤ ਹੈਪੀ, ਵਿਜੇ ਕੁਮਾਰ, ਗਣੇਸ਼ ਵਿੱਕੀ, ਵਿਨੋਦ ਕੁਮਾਰ, ਪੂਰਨ ਚੰਦ, ਸਰਪੰਚ ਸੁਰਜੀਤ ਸਿੰਘ ਆਦਿ ਨੇ ਵੀ ਬਾਬਾ ਸਾਹਿਬ ਨੂੰ ਸ਼ਰਧਾਂਜਲੀਆਂ ਦਿੱਤੀਆਂ।

Advertisement

ਸਾਬਕਾ ਵਿਧਾਇਕ ਅਮਿਤ ਵਿੱਜ ਅਤੇ ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਰਚਿਤ ਸੰਵਿਧਾਨ ਨੂੰ ਸਾਲ 1950 ਵਿੱਚ ਭਾਰਤ ਅੰਦਰ ਲਾਗੂ ਕੀਤਾ ਗਿਆ ਸੀ ਅਤੇ ਇਸ ਸੰਵਿਧਾਨ ਸਦਕਾ ਹੀ ਭਾਰਤ ਦੇ ਸਾਰੇ ਵਰਗਾਂ ਅਤੇ ਔਰਤਾਂ ਨੂੰ ਸਮਾਨਤਾ ਦਾ ਅਧਿਕਾਰ ਮਿਲਿਆ ਸੀ। ਇਸੇ ਕਰਕੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਭਾਰਤ ਰਤਨ ਦੇ ਖਿਤਾਬ ਨਾਲ ਨਿਵਾਜਿਆ ਗਿਆ ਸੀ।

ਪਰ ਜਦੋਂ ਦੀ ਕੇਂਦਰ ਵਿੱਚ ਮੋਦੀ ਸਰਕਾਰ ਆਈ ਹੈ, ਉਸ ਵੇਲੇ ਤੋਂ ਹੀ ਇਸ ਸੰਵਿਧਾਨ ਨੂੰ ਖਤਰਾ ਖੜ੍ਹਾ ਹੋ ਗਿਆ ਹੈ। ਮੋਦੀ ਸਰਕਾਰ ਇਸ ਨੂੰ ਬਦਲਣ ਦੀਆਂ ਲਗਾਤਾਰ ਕੋਸ਼ਿਸ਼ਾਂ ਕਰਦੀ ਆ ਰਹੀ ਹੈ। ਜਿਸ ਨੂੰ ਬਚਾਉਣ ਲਈ ਕਾਂਗÐਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਦੇਸ਼ ਅੰਦਰ ਜਗ੍ਹਾ-ਜਗ੍ਹਾ ਜਾ ਕੇ ਲੋਕਾਂ ਨੂੰ ਜਾਗਰੂਕ ਅਤੇ ਲਾਮਬੰਦ ਕਰ ਰਹੇ ਹਨ। ਇਸ ਕਰਕੇ ਸਾਡਾ ਵੀ ਫਰਜ਼ ਬਣਦਾ ਹੈ ਕਿ ਇਸ ਦੀ ਰੱਖਿਆ ਕਰੀਏ।

 

Advertisement
Tags :
Ambedkar legacyBR AmbedkarCongress leadersConstitutional rightsIndia politicsIndian democracyMahaparinirvan DiwasPolitical appealSave Constitutionsocial justice
Show comments