ਪੱਤਰ ਪ੍ਰੇਰਕ
ਅਜਨਾਲਾ, 12 ਸਤੰਬਰ
ਕਿਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਧੰਨਵੰਤ ਸਿੰਘ ਖਤਰਾਏ ਕਲ੍ਹਾਂ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਸੁੰਦਰੀਕਰਨ ਦੇ ਨਾਂ ’ਤੇ ਜੱਲਿਆਂਵਾਲਾ ਬਾਗ਼ ਦੀ ਵਿਰਾਸਤੀ ਦਿੱਖ ਵਿਚ ਬਦਲਾਅ ਖ਼ਿਲਾਫ਼ 14 ਸਤੰਬਰ ਨੂੰ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਵਿੱਚ ਹਾਜ਼ਰ ਆਗੂਆਂ ਵੱਲੋਂ 27 ਸਤੰਬਰ ਦੇ ਭਾਰਤ ਬੰਦ ਲਈ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ।
ਇਸ ਮੌਕੇ ਧਨਵੰਤ ਸਿੰਘ ਨੇ ਕਿਹਾ ਕਿ ਜੱਲਿਆਂਵਾਲਾ ਬਾਗ਼ ਆਜ਼ਾਦੀ ਦੇ ਪ੍ਰਵਾਨਿਆਂ ਦੀਆਂ ਯਾਦਾਂ ਨੂੰ ਸੰਭਾਲੀ ਬੈਠਾ ਹੈ। ਕੇਂਦਰ ਸਰਕਾਰ ਵੱਲੋਂ ਲੋਕਾਂ ਦੀਆਂ ਭਾਵਨਾਵਾਂ ਦੇ ਉਲਟ ਸੁੰਦਰੀਕਰਨ ਦੇ ਨਾਂ ਹੇਠ ਵਿਰਾਸਤੀ ਦਿੱਖ ਨਾਲ ਛੇੜ-ਛਾੜ ਕੀਤੀ ਗਈ ਹੈ, ਇਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਪ੍ਰੇਮੀਆਂ ਵੱਲੋਂ ਇਸ ਪ੍ਰਤੀ ਰੋਸ ਜ਼ਾਹਰ ਕਰਨ ਅਤੇ ਪੁਰਾਣੀ ਦਿੱਖ ਬਹਾਲ ਕਰਨ ਦੀ ਮੰਗ ਨੂੰ ਲੈ ਕੇ 14 ਸਤੰਬਰ ਨੂੰ ਕੱਢੇ ਜਾਣ ਵਾਲੇ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਲੋਕ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਾਉਣ ਲਈ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਦਿੱਲੀ ਮੋਰਚੇ ’ਤੇ ਡਟ ਕੇ ਪਹਿਰਾ ਦਿੱਤਾ ਜਾ ਰਿਹਾ ਹੈ। ਆਉਣ ਵਾਲੀ 27 ਸਤੰਬਰ ਨੂੰ ਭਾਰੀ ਗਿਣਤੀ ’ਚ ਕਿਸਾਨ ਭਾਰਤ ਬੰਦ ਲਈ ਵੱਖ-ਵੱਖ ਸਥਾਨਾਂ ’ਤੇ ਸ਼ਮੂਲੀਅਤ ਕਰਕੇ ਰੋਸ ਪ੍ਰਦਰਸ਼ਨ ਕਰਨਗੇ।
ਇਸ ਮੌਕੇ ਪ੍ਰਭਜੀਤ ਸਿੰਘ ਤਿੰਮੋਵਾਲ, ਵਿਜੇ ਸ਼ਾਹ ਧਾਰੀਵਾਲ, ਹਰਪਾਲ ਸਿੰਘ ਛੀਨਾ, ਬਲਕਾਰ ਸਿੰਘ ਰਾਜਾਤਾਲ, ਰਣਜੀਤ ਅਵਾਣ, ਅਵਤਾਰ ਸਿੰਘ ਛੀਨਾ, ਜਸਬੀਰ ਸਿੰਘ, ਹਰਦਿਆਲ ਸਿੰਘ ਕੰਦੋਵਾਲੀ, ਸੁਖਦੇਵ ਸਿੰਘ ਡੱਬਰ, ਕੁਲਵੰਤ ਸਿੰਘ ਤੋਲਾ-ਨੰਗਲ, ਦਰਸ਼ਨ ਸਿੰਘ ਟਰਪਈ, ਬੱਗਾ ਸਿੰਘ, ਸੁਖਦੀਪ ਸਿੰਘ ਨੇ ਵੀ ਸ਼ਮੂਲੀਅਤ ਕੀਤੀ।