ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਉੱਘੇ ਲੇਖਕਾਂ ਦੀਆਂ ਕਿਤਾਬਾਂ ’ਤੇ ਪਾਬੰਦੀ ਦਾ  ਵਿਰੋਧ

ਅਦਾਰਾ ਪ੍ਰਵਾਜ਼ ਪੰਜਾਬ ਨੇ ਜੰਮੂ ਕਸ਼ਮੀਰ ਸਰਕਾਰ ਵਲੋਂ ਉੱਘੇ ਲੇਖਕਾਂ ਦੀਆਂ 25 ਕਿਤਾਬਾਂ ਉੱਤੇ ਪਾਬੰਦੀ ਲਾਉਣ ਦਾ ਸਖ਼ਤ ਵਿਰੋਧ ਕੀਤਾ ਹੈ। ਅਦਾਰੇ ਵੱਲੋਂ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੁਖਵਿੰਦਰ ਪੱਪੀ, ਡਾ. ਅਰਵਿੰਦਰ ਕੌਰ ਕਾਕੜਾ, ਅਜਮੇਰ ਸਿੱਧੂ, ਜਸਬੀਰ ਦੀਪ ਅਤੇ ਇਕਬਾਲ...
Advertisement

ਅਦਾਰਾ ਪ੍ਰਵਾਜ਼ ਪੰਜਾਬ ਨੇ ਜੰਮੂ ਕਸ਼ਮੀਰ ਸਰਕਾਰ ਵਲੋਂ ਉੱਘੇ ਲੇਖਕਾਂ ਦੀਆਂ 25 ਕਿਤਾਬਾਂ ਉੱਤੇ ਪਾਬੰਦੀ ਲਾਉਣ ਦਾ ਸਖ਼ਤ ਵਿਰੋਧ ਕੀਤਾ ਹੈ। ਅਦਾਰੇ ਵੱਲੋਂ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੁਖਵਿੰਦਰ ਪੱਪੀ, ਡਾ. ਅਰਵਿੰਦਰ ਕੌਰ ਕਾਕੜਾ, ਅਜਮੇਰ ਸਿੱਧੂ, ਜਸਬੀਰ ਦੀਪ ਅਤੇ ਇਕਬਾਲ ਕੌਰ ਉਦਾਸੀ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਲੋਕਾਂ ਦੇ ਹੱਕ ਹਕੂਕ ਅਤੇ ਧੱਕੇ ਵਿਤਕਰਿਆਂ ਦੀ ਗੱਲ ਕਰਦੀਆਂ 25 ਕਿਤਾਬਾਂ ’ਤੇ ਪਾਬੰਦੀ ਲਾਉਣਾ ਲੇਖਕਾਂ ਅਤੇ ਕਲਾਕਾਰਾਂ ਦੀ ਆਵਾਜ਼ ਨੂੰ ਦਬਾਉਣਾ ਹੈ। ਇਹ ਕਿਤਾਬਾਂ ਬੁੱਕਰ ਇਨਾਮ ਜੇਤੂ ਵਿਸ਼ਵ ਪ੍ਰਸਿੱਧ ਲੇਖਿਕਾ ਅਰੁੰਧਤੀ ਰਾਏ, ਤਾਰਿਕ ਅਲੀ, ਅਬਦੁਲ ਗਫੂਰ, ਮਜੀਦ ਨੂਰਾਨੀ, ਅਨੁਰਾਧਾ ਭਸੀਨ, ਸੁਮੰਤਰਾ ਬੋਸ, ਕਿ੍ਸਟੋਫਰ ਸਨੇਡਨ, ਰਾਧਿਕਾ ਗੁਪਤਾ, ਸੀਮਾ ਕਾਜ਼ੀ, ਡਾ. ਅਬਦੁਲ ਜੱਬਰ ਗੋਕਖਾਨੀ ਵਰਗੇ ਉੱਘੇ ਲੇਖਕਾਂ, ਵਿਦਵਾਨਾਂ, ਸੰਪਾਦਕਾਂ ਅਤੇ ਇਤਿਹਾਸਕਾਰਾਂ ਦੀਆਂ ਲਿਖੀਆਂ ਹੋਈਆਂ ਹਨ। ਇਨ੍ਹਾਂ ਕਿਤਾਬਾਂ ਨੂੰ ‘ਝੂਠੇ ਬਿਰਤਾਂਤ’ ਅਤੇ ‘ਵੱਖਵਾਦ’ ਨੂੰ ਪ੍ਰਚਾਰਨ ਵਾਲਾ ‘ਗੁੰਮਰਾਹਕੁਨ’ ਸਾਹਿਤ ਕਰਾਰ ਦੇ ਕੇ ਪਾਬੰਦੀ ਲਾਉਣਾ ਸਰਕਾਰ ਦੀ ਫਾਸ਼ੀਵਾਦੀ ਮਾਨਸਿਕਤਾ ਦਾ ਮੂੰਹ ਬੋਲਦਾ ਸਬੂਤ ਹੈ। ਸਮੂਹ ਇਨਸਾਫ਼ਪਸੰਦ ਅਤੇ ਜਮਹੂਰੀ ਮੁੱਲਾਂ ਨੂੰ ਪ੍ਰਣਾਈਆਂ ਤਾਕਤਾਂ ਨੂੰ ਇਸ ਫਾਸ਼ੀਵਾਦੀ ਫਰਮਾਨ ਦਾ ਡੱਟਕੇ ਵਿਰੋਧ ਕਰਨਾ ਚਾਹੀਦਾ ਹੈ। ਫਰੰਟ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਜੰਮੂ-ਕਸ਼ਮੀਰ ਪ੍ਰਸ਼ਾਸਨ ਇਹ ਪਾਬੰਦੀ ਵਾਪਸ ਲਵੇ, ਵਿਚਾਰ ਪ੍ਰਗਟਾਵੇ ਦੇ ਹੱਕ ਉੱਪਰ ਹਮਲੇ ਬੰਦ ਕੀਤੇ ਜਾਣ ਅਤੇ ਕਸ਼ਮੀਰੀ ਲੋਕਾਂ ਦਾ  ਸਵੈਨਿਰਣੇ ਦਾ ਹੱਕ ਤਸਲੀਮ ਕਰਦੇ ਹੋਏ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਬਹਾਲ ਕੀਤਾ ਜਾਵੇ।

Advertisement
Advertisement