ਕਰੋਨਾਵਾਇਰਸ ਸੈਂਪਲ ਲੈਣ ਗਈ ਟੀਮ ਦਾ ਵਿਰੋਧ

ਕਰੋਨਾਵਾਇਰਸ ਸੈਂਪਲ ਲੈਣ ਗਈ ਟੀਮ ਦਾ ਵਿਰੋਧ

ਪਠਾਨਕੋਟ (ਐੱਨਪੀ ਧਵਨ): ਸਿਹਤ ਵਿਭਾਗ ਨੂੰ ਅੱਜ ਉਸ ਵੇਲੇ ਧੱਕਾ ਪੁੱਜਾ ਜਦ ਘਰਥੋਲੀ ਮੁਹੱਲੇ ਵਿੱਚ ਕਰੋਨਾ ਦੇ ਸੈਂਪਲ ਲੈਣ ਲਈ ਗਈ ਸਿਹਤ ਵਿਭਾਗ ਦੀ ਟੀਮ ਨੂੰ ਬੇਰੰਗ ਮੁੜਨਾ ਪਿਆ। ਮੁਹੱਲੇ ਦੇ ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਨਾਲ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਹੱਲੇ ਵਿੱਚ ਹੋਰ ਕਿਸੇ ਹਿੱਸੇ ਵਿੱਚ ਕੋਈ ਸੈਂਪਲ ਨਹੀਂ ਲਏ ਜਾ ਰਹੇ ਸਿਰਫ ਉਨ੍ਹਾਂ ਦੀਆਂ ਗਲੀਆਂ ਨੂੰ ਨਿਸ਼ਾਨਾ ਬਣਾ ਕੇ ਸੈਂਪਲ ਲਏ ਜਾ ਰਹੇ ਹਨ। ਲੋਕਾਂ ਨੇ ਵਿਰੋਧ ਪ੍ਰਗਟ ਕਰਦੇ ਹੋਏ ਕਿਹਾ ਕਿ ਵਿਭਾਗ ਨੂੰ ਉਨ੍ਹਾਂ ਲੋਕਾਂ ਦੇ ਸੈਂਪਲ ਲੈਣੇ ਚਾਹੀਦੇ ਹਨ ਜਿਨ੍ਹਾਂ ਵਿੱਚ ਕਿਸੇ ਤਰ੍ਹਾਂ ਦੇ ਲੱਛਣ ਹੋਣ। ਉਨ੍ਹਾਂ ਵਿੱਚ ਕਰੋਨਾਵਾਇਰਸ ਦਾ ਕੋਈ ਵੀ ਲੱਛਣ ਨਹੀਂ ਹੈ। ਮੁਹੱਲਾ ਵਾਸੀਆਂ ਦੇ ਵਿਰੋਧ ਦੇ ਅੱਗੇ ਪੁਲੀਸ ਵੀ ਬੇਵਸ ਹੋ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All