DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗ਼ੈਰ-ਵਿਦਿਅਕ ਡਿਊਟੀਆਂ ਦਾ ਵਿਰੋਧ

ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਟਰਪਈ, ਪੁਰਾਣੀ ਪੈਨਸ਼ਨ ਬਹਾਲੀ ਦੇ ਕੋ-ਕਨਵੀਨਰ ਹੀਰਾ ਸਿੰਘ ਭੱਟੀ ਅਤੇ ਹਰਵਿੰਦਰ ਸਿੰਘ ਸੁਲਤਾਨਵਿੰਡ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਅਧਿਆਪਕਾਂ ਸਿਰ ਕਈ ਤਰ੍ਹਾਂ ਦੀਆਂ ਗੈਰ-ਵਿਦਿਅਕ ਡਿਊਟੀਆਂ ਮੜ੍ਹ ਕੇ ਉਨ੍ਹਾਂ ਨੂੰ ਪ੍ਰੇਸ਼ਾਨ...

  • fb
  • twitter
  • whatsapp
  • whatsapp
featured-img featured-img
ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਟਰਪਈ, ਪੁਰਾਣੀ ਪੈਨਸ਼ਨ ਬਹਾਲੀ ਦੇ ਕੋ-ਕਨਵੀਨਰ ਹੀਰਾ ਸਿੰਘ ਭੱਟੀ ਅਤੇ ਹਰਵਿੰਦਰ ਸਿੰਘ ਸੁਲਤਾਨਵਿੰਡ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਅਧਿਆਪਕਾਂ ਸਿਰ ਕਈ ਤਰ੍ਹਾਂ ਦੀਆਂ ਗੈਰ-ਵਿਦਿਅਕ ਡਿਊਟੀਆਂ ਮੜ੍ਹ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਆਗੂਆਂ ਨੇ ਆਖਿਆ ਕਿ ਅਧਿਆਪਕਾਂ ਨੂੰ ਬੀਮਾ ਕਾਰਡ ਯੋਜਨਾ, ਡਰੱਗ ਸਰਵੇ, ਬੀ ਐੱਲ ਓ, ਮਰਦਮਸ਼ੁਮਾਰੀ ਅਤੇ ਚੋਣ ਡਿਊਟੀਆਂ ਵਿੱਚ ਉਲਝਾਇਆ ਜਾ ਰਿਹਾ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਅਧਿਆਪਕ ਅਤੇ ਸਿੱਖਿਆ ਵਿਰੋਧੀ ਨੀਤੀਆਂ ਖ਼ਿਲਾਫ਼ 29 ਮਈ ਨੂੰ ਡੀ ਸੀ ਦਫ਼ਤਰਾਂ ਸਾਹਮਣੇ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਬਾਅਦ 2 ਜੂਨ ਨੂੰ ਮੁਹਾਲੀ ਦੇ ਵਿਦਿਆ ਭਵਨ ਵਿੱਚ ਰੈਲੀ ਕੀਤੀ ਜਾਵੇਗੀ। ਇਸ ਮੌਕੇ ਹਰਮਨ ਸਿੰਘ ਭੰਗਾਲੀ, ਨਵਜੋਤ ਸਿੰਘ, ਹਰਪ੍ਰੀਤ ਸਿੰਘ ਸੋਹੀਆ, ਹਰਵਿੰਦਰ ਸਿੰਘ ਜਲਾਲਾਬਾਦ, ਨਵਜੋਤ ਸਿੰਘ ਰਤਨ, ਮੰਗਲ ਸਿੰਘ ਟਾਂਡਾ, ਅਵਤਾਰ ਸਿੰਘ ਗਿੱਲ ਅਤੇ ਨਿਰਮਲ ਸਿੰਘ ਭੋਮਾ ਆਦਿ ਹਾਜ਼ਰ ਸਨ।

×