DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Teachers ਤੋਂ ਗ਼ੈਰ-ਵਿਦਿਅਕ ਕੰਮ ਲੈਣ ਦਾ ਵਿਰੋਧ

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਨੇ ਅੱਜ ਇੱਥੇ ਅਧਿਆਪਕਾਂ ਕੋਲੋਂ ਗੈਰ -ਵਿਦਿਅਕ ਕੰਮ ਲੈਣ ਖਿਲਾਫ ਰੋਸ ਪ੍ਰਗਟਾਇਆ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਅਤੇ ਜਨਰਲ ਸਕੱਤਰ ਜਿੰਦਰ ਪਾਇਲਟ ਦੀ ਅਗਵਾਈ ਹੇਠ ਜਥੇਬੰਦੀ ਦੇ ਆਗੂਆਂ ਨੇ...

  • fb
  • twitter
  • whatsapp
  • whatsapp
featured-img featured-img
ਸਰਕਾਰ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕਰਦੇ ਹੋਏ ਜਥੇਬੰਦੀ ਦੇ ਆਗੂ। -ਫੋਟੋ: ਗੁਰਬਖਸ਼ਪੁਰੀ
Advertisement

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਨੇ ਅੱਜ ਇੱਥੇ ਅਧਿਆਪਕਾਂ ਕੋਲੋਂ ਗੈਰ -ਵਿਦਿਅਕ ਕੰਮ ਲੈਣ ਖਿਲਾਫ ਰੋਸ ਪ੍ਰਗਟਾਇਆ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਅਤੇ ਜਨਰਲ ਸਕੱਤਰ ਜਿੰਦਰ ਪਾਇਲਟ ਦੀ ਅਗਵਾਈ ਹੇਠ ਜਥੇਬੰਦੀ ਦੇ ਆਗੂਆਂ ਨੇ ਇੱਥੇ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਗੈਰ-ਵਿਦਿਅਕ ਡਿਊਟੀਆਂ ਲਗਾਉਣ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰ ਵਿਦਿਆਰਥੀਆਂ ਨਾਲ ਵਧੀਕੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਕੋਲੋਂ ਬੀ ਐੱਲ ਓ, ਮਰਦਮਸ਼ੁਮਾਰੀ, 10 ਲੱਖ ਰੁਪਏ ਦੇ ਮੁਫਤ ਸਿਹਤ ਕਾਰਡ ਬਣਾਉਣਾ, ਵੋਟਰਾਂ ਦੀ ਸਪੈਸ਼ਲ ਸੁਧਾਈ ਆਦਿ ਕੰਮ ਲਏ ਜਾ ਰਹੇ ਹਨ ਜਦਕਿ ਅਧਿਆਪਕ ਪਹਿਲਾਂ ਹੀ ਵਿਦਿਅਕ ਕੰਮਾਂ ਵਿੱਚ ਰੁਝੇ ਹੋਣ ਕਰਕੇ ਉਨ੍ਹਾਂ ਕੋਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀ ਬੋਰਡ ਪ੍ਰੀਖਿਆਵਾਂ ਦੀ ਮਾਰਕਿੰਗ ਦਾ ਕੰਮ ਅਤੇ ਉਪਰੋਂ ਨਵਾਂ ਵਿਦਿਅਕ ਸੈਸ਼ਨ ਵੀ ਸ਼ੁਰੂ ਹੋ ਗਿਆ ਹੈ। ਇਸ ਨਾਲ ਅਧਿਆਪਕਾਂ ਕੋਲੋਂ ਗੈਰ-ਵਿਦਿਅਕ ਕੰਮ ਲੈਣ ਕਰਕੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੀ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਲੈਣੇ ਤੁਰੰਤ ਬੰਦ ਕੀਤੇ ਜਾਣ। ਇਸ ਮੌਕੇ ਜਥੇਬੰਦੀ ਦੇ ਆਗੂ ਗੁਰਪ੍ਰੀਤ ਮਾੜੀਮੇਘਾ, ਪ੍ਰੇਮ ਚਾਵਲਾ, ਬਲਕਾਰ ਸਿੰਘ ਵਲਟੋਹਾ, ਕਾਰਜ ਸਿੰਘ ਕੈਰੋਂ, ਅੰਮ੍ਰਿਤਪਾਲ ਸਿੰਘ ਬਾਕੀਪੁਰ, ਬਲਜੀਤ ਟੌਮ, ਨਰਿੰਦਰ ਨੂਰ ਨੇ ਵੀ ਸੰਬੋਧਨ ਕੀਤਾ ਅਤੇ ਅਧਿਆਪਕਾਂ ਤੋਂ ਗੈਰ-ਵਿਦਿਅਕ ਕੰਮ ਲੈਣ ਦੀ ਖਿਲਾਫ ਗੁੱਸੇ ਦਾ ਪ੍ਰਗਟਾਵਾ ਕੀਤਾ।

Advertisement
Advertisement
×