ਭਗਤਾਂਵਾਲਾ ਸਾਈਟ ’ਤੇ ਜੈਵਿਕ ਕੂੜਾ ਪ੍ਰਬੰਧਨ ਦੇ ਕੰਮ ’ਚ ਤੇਜ਼ੀ
ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ ’ਤੇ ਪੁਰਾਣੇ ਕੂੜੇ ਦੇ ਜੈਵਿਕ ਪ੍ਰਬੰਧਨ (ਬਾਇਓ-ਰੈਮੀਡੀਏਸ਼ਨ) ਦਾ ਕੰਮ ਲਗਾਤਾਰ ਜਾਰੀ ਹੈ। ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵੱਲੋਂ ਡੰਪ ਸਾਈਟ ਦਾ ਦੌਰਾ ਕਰ ਕੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ ਗਈ। ਉਨ੍ਹਾਂ...
ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ ’ਤੇ ਪੁਰਾਣੇ ਕੂੜੇ ਦੇ ਜੈਵਿਕ ਪ੍ਰਬੰਧਨ (ਬਾਇਓ-ਰੈਮੀਡੀਏਸ਼ਨ) ਦਾ ਕੰਮ ਲਗਾਤਾਰ ਜਾਰੀ ਹੈ। ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵੱਲੋਂ ਡੰਪ ਸਾਈਟ ਦਾ ਦੌਰਾ ਕਰ ਕੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਆਧੁਨਿਕ ਮਸ਼ੀਨਰੀ ਵਾਲੀਆਂ ਵੱਖ-ਵੱਖ ਥਾਵਾਂ ਦਾ ਜਾਇਜ਼ਾ ਲਿਆ ਅਤੇ ਰੋਜ਼ਾਨਾ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਇਕੋਸਟੈਨ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਕੰਮ ਹੋਰ ਤੇਜ਼ੀ ਨਾਲ ਕਰਨ ਅਤੇ ਨਿਰਧਾਰਤ ਸਮਾਂ-ਸੀਮਾ ਵਿੱਚ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਇਕੱਠੇ ਕੀਤੇ ਜਾ ਰਹੇ ਤਾਜ਼ਾ ਕੂੜੇ ਦੀ ਢੁਆਈ ਵਿੱਚ ਲੱਗੇ ਵਾਹਨਾਂ ਦੀ ਸੁਚਾਰੂ ਆਵਾਜਾਈ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਰੋਜ਼ਾਨਾ ਕੂੜਾ ਚੁੱਕਣ ਦੀ ਪ੍ਰਕਿਰਿਆ ਪ੍ਰਭਾਵਿਤ ਨਾ ਹੋਵੇ। ਪਹਿਲੀ ਅਕਤੂਬਰ 2025 ਤੋਂ 4 ਜਨਵਰੀ 2026 ਤੱਕ ਡੰਪ ਸਾਈਟ ’ਤੇ ਕੁੱਲ 1,50,551 ਮੀਟਰਿਕ ਟਨ ਪੁਰਾਣੇ ਕੂੜੇ ਦਾ ਵਿਗਿਆਨਕ ਨਿਪਟਾਰਾ ਕੀਤਾ ਜਾ ਚੁੱਕਾ ਹੈ। ਔਸਤਨ ਪ੍ਰਤੀ ਦਿਨ 2,452.5 ਮੀਟਰਿਕ ਟਨ ਕੂੜ ਦੀ ਪ੍ਰਕਿਰਿਆ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 31 ਦਸੰਬਰ 2025 ਤਕ 1,40,741 ਮੀਟਰਿਕ ਟਨ ਕੂੜੇ ਦਾ ਨਿਪਟਾਰਾ ਹੋ ਚੁੱਕਾ ਸੀ। ਜਨਵਰੀ 2026 ਦੇ ਪਹਿਲੇ ਚਾਰ ਦਿਨਾਂ ਦੌਰਾਨ ਪ੍ਰਤੀ ਦਿਨ 2,415 ਤੋਂ 2,490 ਮੀਟਰਿਕ ਟਨ ਕੂੜੇ ਦੀ ਪ੍ਰਕਿਰਿਆ ਕੀਤੀ ਗਈ, ਜੋ ਬਾਇਓ-ਰੀਮੀਡੀਏਸ਼ਨ ਕੰਮ ਦੀ ਤੇਜ਼ੀ ਨੂੰ ਦਰਸਾਉਂਦਾ ਹੈ।

