ਪੱਤਰ ਪ੍ਰੇਰਕ
ਕਾਹਨੂੰਵਾਨ, 25 ਅਗਸਤ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਕਸਬੇ ਵਿੱਚ ਨਗਰ ਕੀਰਤਨ ਸਜਾਇਆ ਗਿਆ। ਅੱਜ ਸਵੇਰੇ ਗੁਰਦੁਆਰਾ ਸਿੰਘ ਸਭਾ ਨਵਾਂ ਪਿੰਡ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਆਰੰਭ ਹੋਏ। ਇਸ ਨਗਰ ਕੀਰਤ ਕਸਬੇ ਦੇ ਵੱਖ ਵੱਖ ਮੁਹੱਲਿਆਂ ਵਿੱਚੋਂ ਲੰਘਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।
ਇਸ ਮੌਕੇ ਸ਼ਰਧਾਲੂਆਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਸੁੰਦਰ ਗੇਟ ਸਜਾਏ ਹੋਏ ਸਨ ਅਤੇ ਥਾਂ-ਥਾਂ ਉੱਤੇ ਦੁਕਾਨਦਾਰਾਂ ਅਤੇ ਪਿੰਡ ਵਾਸੀਆਂ ਨੇ ਲੰਗਰ ਲਗਾਏ ਹੋਏ ਸਨ। ਇਸ ਮੌਕੇ ਢਾਡੀ ਜਥਾ ਭਾਈ ਸ਼ਮਸ਼ੇਰ ਸਿੰਘ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ।