ਪੱਤਰ ਪ੍ਰੇਰਕ
ਅਟਾਰੀ, 5 ਦਸੰਬਰ
ਉੜੀਸਾ ਹਾਈ ਕੋਰਟ ਦੀ ਜਸਟਿਸ ਸਵਿੱਤਰੀ ਰਾਠੋ ਨੇ ਅੱਜ ਅਟਾਰੀ-ਵਾਹਗਾ ਸਰਹੱਦ ’ਤੇ ਦੋਵੇਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਵਿਚਕਾਰ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰੇਮਨੀ) ਵੇਖੀ। ਜੇਸੀਪੀ ਅਟਾਰੀ ਪਹੁੰਚਣ ’ਤੇ ਸੀਮਾ ਸੁਰੱਖਿਆ ਬਲ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸੇ ਤਰ੍ਹਾਂ ਡੀਜੀਪੀ ਇੰਟੈਲੀਜੈਂਸ ਦਿੱਲੀ ਨੰਦ ਕਿਸ਼ੋਰ ਨੇ ਅਟਾਰੀ-ਵਾਹਗਾ ਸਰਹੱਦ ’ਤੇ ਆਪਣੇ ਪਰਿਵਾਰ ਸਮੇਤ ਰੀਟਰੀਟ ਸੈਰੇਮਨੀ ਵੇਖੀ। ਇਸ ਮੌਕੇ ਸੀਮਾ ਸੁਰੱਖਿਆ ਬਲ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਦੋਵੇਂ ਅਧਿਕਾਰੀਆਂ ਨੇ ਅਟਾਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ ਦਾ ਅਜਾਇਬਘਰ ਵੇਖਿਆ ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਅਰੁਣ ਮਾਹਲ ਪ੍ਰੋਟੋਕੋਲ ਅਫ਼ਸਰ ਅੰਮ੍ਰਿਤਸਰ ਦਿਹਾਤੀ ਉਨ੍ਹਾਂ ਦੇ ਨਾਲ ਸਨ।