ਪੱਤਰ ਪ੍ਰੇਰਕ
ਅਟਾਰੀ, 15 ਫਰਵਰੀ
ਇੰਡੀਅਨ ਓਵਰਸੀਜ਼ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਸ਼ੰਕਰ ਰਾਓ ਨੇ ਪਰਿਵਾਰਕ ਮੈਂਬਰਾਂ ਨਾਲ ਅਟਾਰੀ-ਵਾਹਗਾ ਸਰਹੱਦ ’ਤੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਸੀਮਾ ਸੁਰੱਖਿਆ ਬਲ ਤੇ ਪਾਕਿਸਤਾਨ ਰੇਂਜਰਜ਼ ਵਿਚਕਾਰ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰਾਮਨੀ) ਵੇਖੀ। ਸਾਂਝੀ ਜਾਂਚ ਚੌਂਕੀ ਅਟਾਰੀ ਸਰਹੱਦ ਵਿੱਚ ਪਹੁੰਚਣ ’ਤੇ ਸੀਮਾ ਸੁਰੱਖਿਆ ਬਲ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਅਟਾਰੀ ਸਰਹੱਦ ਵਿੱਚ ਸੀਮਾ ਸੁਰੱਖਿਆ ਬਲ ਦਾ ਅਜਾਇਬਘਰ, ਸਟੇਡੀਅਮ, ਬਾਰਡਰ ਪਿਲਰ ਵੇਖਿਆ ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਸ਼ਲਾਘਾ ਕੀਤੀ।