DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Paddy Procurement Begins in Khalra: ਖਾਲੜਾ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਵੱਖ-ਵੱਖ ਖ਼ਰੀਦ ਏਜੰਸੀਆਂ ਨੇ ਕਰੀਬ 70 ਹਜ਼ਾਰ ਬੋਰੀ ਝੋਨਾ ਖ਼ਰੀਦਿਆ

  • fb
  • twitter
  • whatsapp
  • whatsapp
Advertisement

ਮਾਰਕੀਟ ਕਮੇਟੀ ਭਿੱਖੀਵਿੰਡ ਅਧੀਨ ਆਉਂਦੀ ਦਾਣਾ ਮੰਡੀ ਖਾਲੜਾ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਖਾਲੜਾ ਦੇ ਮੀਤ ਪ੍ਰਧਾਨ ਗੌਰਵ ਬੈਂਬੀ ਨੇ ਕਿਹਾ ਕਿ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਪੱਲੇਦਾਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਮਾਪਦੰਡਾਂ ਅਨੁਸਾਰ 17 ਫ਼ੀਸਦੀ ਤੱਕ ਨਮੀ ਵਾਲਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਝੋਨੇ ਦੀ ਖ਼ਰੀਦ ਅਤੇ ਤੁਲਾਈ ਦਾ ਕੰਮ ਬਿਨਾਂ ਕਿਸੇ ਖੱਜਲ-ਖੁਆਰੀ ਦੇ ਨੇਪਰੇ ਚੜ੍ਹ ਸਕੇ।

ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ਜਗਦੀਪ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਖਾਲੜਾ ਵਿੱਚ ਪਨਗਰੇਨ ਅਤੇ ਪਨਸਪ ਵੱਲੋਂ ਹੁਣ ਤੱਕ ਕਰੀਬ 70 ਹਜ਼ਾਰ ਬੋਰੀ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਪਨਗਰੇਨ ਦੇ ਇੰਸਪੈਕਟਰ ਸੁਖਵਿੰਦਰ ਸਿੰਘ, ਪਨਸਪ ਦੇ ਇੰਸਪੈਕਟਰ ਹਰਮਨਦੀਪ ਸਿੰਘ, ਵਿੱਕੀ ਭਿੱਖੀਵਿੰਡ, ਕੁਲਦੀਪ ਸਿੰਘ, ਲਵਲੀ ਧਵਨ, ਬਲਵਿੰਦਰ ਕੁਮਾਰ ਡਿਪਟੀ, ਸੌਰਵ ਧਵਨ, ਮੁਨੀਮ ਸਨੀ ਖਾਲੜਾ ਸਮੇਤ ਆੜ੍ਹਤੀਏ ਅਤੇ ਕਿਸਾਨ ਹਾਜ਼ਰ ਸਨ।

Advertisement

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ 3 ਅਕਤੂਬਰ ਦੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 36,360 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 35,766 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ 3 ਅਕਤੂਬਰ ਦੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 18,655 ਮੀਟਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ 18,471 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਰਕਾਰੀ ਖ਼ਰੀਦ ਲਈ ਨਿਰਧਾਰਤ ਦਰ 2,461 ਰੁਪਏ ਪ੍ਰਤੀ ਕੁਇੰਟਲ ਹੈ। ਹੁਣ ਤੱਕ ਹੋਈ ਕੁੱਲ ਖ਼ਰੀਦ ਵਿੱਚੋਂ ਪਨਗ੍ਰੇਨ ਵੱਲੋਂ 14,963 ਮੀਟਰਿਕ ਟਨ, ਮਾਰਕਫੈੱਡ ਵੱਲੋਂ 13,839 ਮੀਟਰਿਕ ਟਨ, ਪਨਸਪ ਵੱਲੋਂ 2,703 ਮੀਟਰਿਕ ਟਨ ਅਤੇ ਪੀ ਐੱਸ ਡਬਲਿਊ ਸੀ ਵੱਲੋਂ 4,261 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰੀਦੇ ਗਏ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ ਅਤੇ ਹੁਣ ਤੱਕ ਕੁੱਲ 3,574 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਇਸ ਵਿੱਚ ਪਨਗ੍ਰੇਨ ਵੱਲੋਂ 627 ਮੀਟਰਿਕ ਟਨ, ਮਾਰਕਫੈੱਡ ਵੱਲੋਂ 2,137 ਮੀਟਰਿਕ ਟਨ, ਪਨਸਪ ਵੱਲੋਂ 445 ਮੀਟਰਿਕ ਟਨ ਅਤੇ ਪੀ ਐੱਸ ਡਬਲਿਊ ਸੀ ਵੱਲੋਂ 365 ਮੀਟਰਿਕ ਟਨ ਝੋਨੇ ਦੀ ਚੁਕਾਈ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ ਅਤੇ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ।

Advertisement

ਡੀ ਐੱਫ ਐੱਸ ਸੀ ਵੱਲੋਂ ਜ਼ਬਾਨੀ ਹੁਕਮਾਂ ਰਾਹੀਂ ਪਨਸਪ ਨੂੰ ਖ਼ਰੀਦ ਤੋਂ ਮਨਾਹੀ

ਰਈਆ (ਦਵਿੰਦਰ ਸਿੰਘ ਭੰਗੂ): ਇੱਥੇ ਅਨਾਜ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੈਲਰ ਮਾਲਕਾਂ, ਵਪਾਰੀਆਂ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਸਰਕਾਰੀ ਖ਼ਰੀਦ ਰੇਟ ਨਾਲੋਂ 200 ਰੁਪਏ ਪ੍ਰਤੀ ਕੁਇੰਟਲ ਘੱਟ ਰੇਟ ’ਤੇ ਖ਼ਰੀਦ ਕੀਤੀ ਜਾ ਰਹੀ ਹੈ ਜਿਸ ਕਾਰਨ ਕਿਸਾਨਾਂ ਦੀ ਲੁੱਟ ਹੋ ਰਹੀ ਹੈ। ਡੀ ਐੱਫ ਐੱਸ ਸੀ ਵੱਲੋਂ ਜ਼ਬਾਨੀ ਹੁਕਮਾਂ ’ਤੇ ਪਨਸਪ ਖ਼ਰੀਦ ਏਜੰਸੀ ਨੂੰ ਸਥਾਨਕ ਅਨਾਜ ਮੰਡੀ ’ਚ ਖ਼ਰੀਦ ਕਰਨ ਤੋਂ ਮਨਾਹੀ ਕਰ ਦਿੱਤੀ ਹੈ। ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਮੈਂਬਰ ਦਲਜੀਤ ਸਿੰਘ ਬਲ ਸਰਾਂ, ਕਰਮ ਸਿੰਘ ਬਲ ਸਰਾਂ ,ਚਰਨ ਸਿੰਘ ਕਲੇਰ,ਬਾਬਾ ਹਰਦੇਵ ਸਿੰਘ ਕਾਲੇਕੇ, ਭਗਵਾਨ ਸਿੰਘ ਆਦਿ ਆਗੂਆਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਕਰਵਾ ਕੇ ਕਿਸਾਨਾਂ ਨੂੰ ਇਨਸਾਫ਼ ਦਿੱਤਾ ਜਾਵੇ। ਡੀ ਐੱਮ ਪਨਸਪ ਅੰਮ੍ਰਿਤਸਰ ਦੀਪਕ ਨੇ ਕਿਹਾ ਕਿ ਡੀ ਐੱਫ਼ ਐੱਸ ਸੀ ਅੰਮ੍ਰਿਤਸਰ ਵੱਲੋਂ ਜ਼ਬਾਨੀ ਹੁਕਮ ਦੇ ਕੇ ਪਨਸਪ ਮਹਿਕਮੇ ਦੀ ਖ਼ਰੀਦ ਸਥਾਨਕ ਅਨਾਜ ਮੰਡੀ ਵਿੱਚੋਂ ਬੰਦ ਕੀਤੀ ਗਈ ਹੈ। ਡੀ ਐੱਫ਼ ਐੱਸ ਸੀ ਜਤਿਨ ਵਰਮਾ ਨੇ ਕਿਹਾ ਕਿ ਕੁਝ ਸ਼ੈਲਰ ਮਾਲਕਾਂ ਦੀ ਮੰਗ ’ਤੇ ਪਨਸਪ ਦੀ ਖ਼ਰੀਦ ਬੰਦ ਕੀਤੀ ਗਈ ਹੈ ਪਰ ਉਹ ਘੱਟ ਰੇਟ ’ਤੇ ਝੋਨਾ ਖ਼ਰੀਦਣ ਸਬੰਧੀ ਜਵਾਬ ਤੋਂ ਟਾਲਾ ਵੱਟ ਗਏ। ਡੀ ਸੀ ਦਲਵਿੰਦਰਜੀਤ ਸਿੰਘ ਨੇ ਇਸ ਸਬੰਧੀ ਕਿਹਾ ਕਿ ਉਨ੍ਹਾਂ ਇਸ ਸਬੰਧੀ ਸਬੰਧਤ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਦੇ ਦਿੱਤੇ ਹਨ ਅਤੇ ਕਿਸਾਨਾਂ ਦੀ ਫ਼ਸਲ ਪੂਰੇ ਰੇਟ ’ਤੇ ਖ਼ਰੀਦ ਕੀਤੀ ਜਾਵੇਗੀ।

ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਦੀ ਅਪੀਲ

ਕਪੂਰਥਲਾ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਕਿਸਾਨਾਂ ਨੂੰ ਝੋਨੇ ਦੇ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ 17 ਫ਼ੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲੈ ਕੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਿਰਧਾਰਤ ਨਮੀ ਦੇ ਮਾਪਦੰਡਾਂ ਦੀ ਪਾਲਣਾ ਨਾਲ ਜ਼ਿਲ੍ਹੇ ’ਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ’ਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਕੰਬਾਈਨ ਹਾਰਵੈਸਟਰਾਂ ਨਾਲ ਝੋਨੇ ਦੀ ਕਟਾਈ ਕਰਨ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ ਤੇ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੰਬਾਈਨਾਂ ਜ਼ਬਤ ਕਰਨ ਸਮੇਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮੁੱਖ ਖੇਤੀਬਾੜੀ ਅਫ਼ਸਰ ਤੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਪਿੰਡਾਂ ’ਚ ਜਾਗਰੂਕਤਾ ਕੈਂਪ ਲਗਾਉਣ ਦਾ ਸਿਲਸਿਲਾ ਜਾਰੀ ਰੱਖਣ ਤੇ ਕਿਸਾਨਾਂ ਨੂੰ ਮੰਡੀਆਂ ’ਚ ਝੋਨਾ ਚੰਗੀ ਤਰ੍ਹਾਂ ਸੁਕਾ ਕੇ ਲਿਆਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ’ਚ ਲਗਭਗ 7.88 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ।

Advertisement
×