ਪੱਤਰ ਪ੍ਰੇਰਕ
ਚੋਹਲਾ ਸਾਹਿਬ, 17 ਮਈ
ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਕੰਵਲਪ੍ਰੀਤ ਸਿੰਘ ਪੰਨੂ ਨੇ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੰਡ ਖੇਤਰ ਦੇ ਕਿਸਾਨ ਪਹਿਲੀ ਜੂਨ ਤੋਂ ਝੋਨਾ ਲਾਉਣਾ ਸ਼ੁਰੂ ਕਰਨਗੇ। ਮੰਡ ਖੇਤਰ ਦੀ ਜ਼ਮੀਨ ਦਰਿਆ ਦੇ ਕੰਢੇ ਹੈ ਤੇ ਇੱਥੇ ਪਾਣੀ ਦੀ ਕੋਈ ਸਮੱਸਿਆ ਨਹੀਂ ਹੈ। ਜੇਕਰ ਕਿਸਾਨ 10 ਜੂਨ ਤੋਂ ਦੇਰੀ ਨਾਲ ਝੋਨਾ ਲਾਉਣਗੇ ਤਾਂ ਬਰਸਾਤ ਦੇ ਪਾਣੀ ਨਾਲ ਦਰਿਆ ਦਾ ਪਾਣੀ ਝੋਨੇ ਦੀ ਫ਼ਸਲ ਨੂੰ ਡਬੋ ਕੇ ਮਾਰ ਦੇਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਤੇ ਪ੍ਰਸ਼ਾਸਨ ਨੇ ਕਿਸਾਨਾਂ ਖ਼ਿਲਾਫ਼ ਕੋਈ ਕਾਰਵਾਈ ਕੀਤੀ ਤਾਂ ਕਿਸਾਨ ਜਥੇਬੰਦੀ ਕਿਸਾਨਾਂ ਦਾ ਡਟ ਕੇ ਸਾਥ ਦੇਵੇਗੀ।