DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਕਿ ਘੁਸਪੈਠੀਏ ਨੂੰ ਪੁਲੀਸ ਰਿਮਾਂਡ ’ਤੇ ਭੇਜਿਆ

ਨਾਰਕੋਟਿਕ ਕੰਟਰੋਲ ਬਿਊਰੋ (ਐੱਨ ਸੀ ਬੀ) ਅਤੇ ਬਾਰਡਰ ਸਿਕਿਉਰਿਟੀ ਫੋਰਸ (ਬੀ ਐੱਸ ਐਫ) ਵੱਲੋਂ ਦਸ ਕਿਲੋ ਹੈਰੋਇਨ ਸਮੇਤ ਕੱਲ੍ਹ ਕਾਬੂ ਕੀਤੇ ਗਏ ਪਾਕਿਸਤਾਨੀ ਘੁਸਪੈਠੀਏ ਅੱਬੂ ਬੱਕਰ (22) ਵਾਸੀ ਚਟਵਾਲੀ (ਜ਼ਿਲ੍ਹਾ ਕਸੂਰ ਪਾਕਿਸਤਾਨ) ਨੂੰ ਅੱਜ ਅਦਾਲਤ ਅੱਗੇ ਪੇਸ਼ ਕੀਤਾ ਗਿਆ ਜਿੱਥੋਂ...

  • fb
  • twitter
  • whatsapp
  • whatsapp
Advertisement

ਨਾਰਕੋਟਿਕ ਕੰਟਰੋਲ ਬਿਊਰੋ (ਐੱਨ ਸੀ ਬੀ) ਅਤੇ ਬਾਰਡਰ ਸਿਕਿਉਰਿਟੀ ਫੋਰਸ (ਬੀ ਐੱਸ ਐਫ) ਵੱਲੋਂ ਦਸ ਕਿਲੋ ਹੈਰੋਇਨ ਸਮੇਤ ਕੱਲ੍ਹ ਕਾਬੂ ਕੀਤੇ ਗਏ ਪਾਕਿਸਤਾਨੀ ਘੁਸਪੈਠੀਏ ਅੱਬੂ ਬੱਕਰ (22) ਵਾਸੀ ਚਟਵਾਲੀ (ਜ਼ਿਲ੍ਹਾ ਕਸੂਰ ਪਾਕਿਸਤਾਨ) ਨੂੰ ਅੱਜ ਅਦਾਲਤ ਅੱਗੇ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਐੱਨ ਸੀ ਬੀ ਦੇ ਅਧਿਕਾਰੀਆਂ ਅੱਜ ਇੱਥੇ ਦੱਸਿਆ ਕਿ ਮੁਲਜ਼ਮ ਭਾਰਤ-ਪਾਕਿ ਸਰਹੱਦ ਦੇ ਲੱਗੀ ਕੰਡਿਆਲੀ ਤਾਰ ਪਾਰ ਕਰਕੇ ਭਾਰਤੀ ਖੇਤਰ ਅੰਦਰ ਆ ਗਿਆ ਸੀ। ਸੁਰੱਖਿਆ ਏਜੰਸੀਆਂ ਉਸ ਦੇ ਪਾਕਿਸਤਾਨ ਦੀ ਗੁਪਤ ਏਜੰਸੀ ਆਈ ਐੱਸ ਆਈ ਅਤੇ ਭਾਰਤ ਸਰਕਾਰ ਵੱਲੋਂ ਪਾਬੰਦੀਸ਼ੁਦਾ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇ ਐਲ ਐਫ) ਨਾਲ ਸਬੰਧ ਹੋਣ ਦਾ ਸ਼ੱਕ ਕੀਤਾ ਜਾ ਰਿਹਾ ਹੈ।

Advertisement
Advertisement
×