ਪੰਚਾਇਤ ਦੇ ਵਿਕਾਸ ਦਾਅਵਿਆਂ ਦੀ ਪੋਲ ਖੁੱਲ੍ਹੀ

ਪੰਚਾਇਤ ਦੇ ਵਿਕਾਸ ਦਾਅਵਿਆਂ ਦੀ ਪੋਲ ਖੁੱਲ੍ਹੀ

ਭੁਲੱਥ ਦੇ ਬਾਜ਼ਾਰ ਵਿੱਚ ਖੜ੍ਹਾ ਮੀਂਹ ਦਾ ਪਾਣੀ।

ਦਲੇਰ ਸਿੰਘ ਚੀਮਾ
ਭੁਲੱਥ, 10 ਅਗਸਤ

ਅੱਜ ਦੁਪਹਿਰ ਵੇਲੇ ਹੋਈ ਵੀਹਾਂ ਮਿੰਟਾਂ ਦੀ ਬਰਸਾਤ ਜਿੱਥੇ ਫਸਲਾਂ ਲਈ ਲਾਹੇਵੰਦ ਤੇ ਹੁੰਮਸ ਤੋਂ ਨਿਜ਼ਾਤ ਦਿਵਾਉਣ ਵਾਲੀ ਸੀ, ਉਥੇ ਕਸਬਾ ਭੁਲੱਥ ਦਾ ਸੀਵਰੇਜ ਸਿਸਟਮ ਫੇਲ੍ਹ ਹੋਣ ਕਾਰਨ ਹਰ ਗਲੀ, ਮੇਨ ਬਾਜ਼ਾਰ, ਸੜਕਾਂ, ਲੋਕਾਂ ਦੇ ਘਰਾਂ ਅਤੇ ਦੁਕਾਨਾਂ ਅੰਦਰ ਪਾਣੀ ਵੜਨ ਕਾਰਨ ਲੋਕ ਹਾਲੋਂ ਬੇਹਾਲ ਹੋ ਗਏ। ਇਸ ਸਬੰਧੀ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਬਗੀਚਾ ਸਿੰਘ ਜੱਗੀ ਨੇ ਕਿਹਾ ਭੁਲੱਥ ਦੀ ਨਗਰ ਕੌਂਸਲ ਵੱਲੋਂ ਵਿਕਾਸ ਦੇ ਕੀਤੇ ਜਾਂਦੇ ਦਾਅਵਿਆਂ ਦੀ ਫੂਕ ਉਸ ਵੇਲੇ ਨਿਕਲ ਗਈ ਜਦੋਂ ਸਿਰਫ ਵੀਹਾਂ ਮਿੰਟਾਂ ਲਈ ਹੋਈ ਬਰਸਾਤ ਕਾਰਨ ਸੀਵਰੇਜ ਸਿਸਟਮ ਫੇਲ੍ਹ ਹੋ ਗਿਆ ਤੇ ਭੁਲੱਥ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ। ਉਨ੍ਹਾਂ ਕਿਹਾ ਕਿ ਇਹ ਪਾਣੀ ਇਕੱਠਾ ਹੋਣ ਕਾਰਨ ਨਗਰ ਕੌਂਸਲ ਵਲੋਂ ਸੀਵਰੇਜ ਦੀ ਸਫ਼ਾਈ ਸਮੇਂ ਸਿਰ ਨਾ ਕਰਵਾਉਣਾ ਹੈ।

ਇਸ ਸਬੰਧੀ ਜਦੋਂ ਨਗਰ ਕੌਂਸਲ ਦੇ ਈਓ ਚਰਨ ਦਾਸ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬਰਸਾਤ ਦੇ ਦਿਨਾਂ ਵਿੱਚ ਇਹ ਹੋ ਹੀ ਜਾਂਦਾ ਹੈ, ਕੋਈ ਨਵੀਂ ਗੱਲ ਨਹੀਂ। ਨਾਲ ਹੀ ਉਨ੍ਹਾਂ ਕਿਹਾ ਕਿ ਸੀਵਰੇਜ ਸਿਸਟਮ ਦੀ ਸਫ਼ਾਈ ਲਈ ਸੀਵਰੇਜ ਬੋਰਡ ਜ਼ਿੰਮੇਵਾਰ ਹੈ ਕਿਉਂਕਿ ਉਨ੍ਹਾਂ ਵਲੋਂ ਸਫ਼ਾਈ ਨਹੀਂ ਕਰਵਾਈ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All