ਪੰਨੂ ਵੱਲੋਂ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨਾਲ ਮੀਟਿੰਗ
ਬਲਾਕ ਪ੍ਰਧਾਨਾਂ ਨੇ ਵਫ਼ਾਦਾਰੀ ਨਾਲ ਕੰਮ ਕਰਨ ਦਾ ਦਿੱਤਾ ਭਰੋਸਾ
Advertisement
‘ਆਪ’ ਦੇ ਸੀਨੀਅਰ ਆਗੂ ਅਤੇ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪੰਨੂ ਦੀ ਅਗਵਾਈ ਵਿੱਚ ‘ਆਪ’ ਦੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦੀ ਪਲੇਠੀ ਮੀਟਿੰਗ ਪਾਰਟੀ ਦਫ਼ਤਰ ਅੱਡਾ ਬੁੱਲੋਵਾਲ ਵਿੱਚ ਹੋਈ। ਪੰਨੂ ਨੇ ਬਲਾਕ ਪ੍ਰਧਾਨਾਂ ਨੂੰ ‘ਆਪ’ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਪਾਰਟੀ ਦੀ ਮਜ਼ਬੂਤੀ ’ਤੇ ਜ਼ੋਰ ਦਿੱਤਾ। ਉਨ੍ਹਾਂ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਆ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਗਗਨਦੀਪ ਪੰਨੂ, ਹਲਕਾ ਕੋਆਡੀਨੇਟਰ ਡਾ. ਮੰਗਲ ਸਿੰਘ ਨੇ ਨਵੇਂ ਬਲਾਕ ਪ੍ਰਧਾਨਾਂ ਨੂੰ ਜ਼ਿੰਮੇਵਾਰੀ ਮਿਲਣ ’ਤੇ ਮੁਬਾਰਕਵਾਦ ਦਿੱਤੀ। ਇਸ ਮੌਕੇ ਬਲਾਕ ਪ੍ਰਧਾਨਾਂ ’ਚ ਰਘਬੀਰ ਸਿੰਘ, ਸ਼ਮਸ਼ੇਰ ਸਿੰਘ, ਮਨਜਿੰਦਰ ਸਿੰਘ, ਹਰਦੀਪ ਸਿੰਘ, ਜਸਵੀਰ ਸਿੰਘ, ਰਜਿੰਦਰ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਖੋਦੇ, ਬਲਵਿੰਦਰ ਸਿੰਘ ਬਾਂਗਰ, ਜੁਗਰਾਜ ਸਿੰਘ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਡਾਲੇਚੱਕ, ਪ੍ਰਗਟ ਸਿੰਘ, ਸੁਰਜਨ ਸਿੰਘ, ਪਲਵਿੰਦਰ ਸਿੰਘ, ਮਨਜਿੰਦਰ ਸਿੰਘ ਬਹਾਦਰਪੁਰ, ਦਵਿੰਦਰ ਸਿੰਘ, ਜਗਜੀਤ ਸਿੰਘ, ਡਾ. ਅਨੂਪ ਸਿੰਘ ਅਤੇ ਰਾਮ ਸਿੰਘ ਹਾਜ਼ਰ ਸਨ। ਸਾਰੇ ਬਲਾਕ ਪ੍ਰਧਾਨਾਂ ਨੇ ਹਲਕਾ ਇੰਚਾਰਜ ਪੰਨੂ ਨੂੰ ‘ਆਪ’ ਪ੍ਰਤੀ ਵਫ਼ਾਦਾਰੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।
Advertisement
Advertisement