ਮਾਪੇ-ਅਧਿਆਪਕ ਮਿਲਣੀ 17 ਨੂੰ
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿਦਿਅਕ ਅਤੇ ਸਹਾਇਕ ਵਿਦਿਅਕ ਗਤੀਵਿਧੀਆਂ ਸਬੰਧੀ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 13 ਅਕਤੂਬਰ ਨੂੰ ਕਰਵਾਈ ਜਾਣ ਵਾਲੀ ਮਾਪੇ-ਅਧਿਆਪਕ ਮਿਲਣੀ ਦੇ ਹੁਣ 17 ਅਕਤੂਬਰ ਨੂੰ ਕੀਤੀ ਜਾਵੇਗੀ। ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਰਾਜੇਸ਼...
Advertisement
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿਦਿਅਕ ਅਤੇ ਸਹਾਇਕ ਵਿਦਿਅਕ ਗਤੀਵਿਧੀਆਂ ਸਬੰਧੀ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 13 ਅਕਤੂਬਰ ਨੂੰ ਕਰਵਾਈ ਜਾਣ ਵਾਲੀ ਮਾਪੇ-ਅਧਿਆਪਕ ਮਿਲਣੀ ਦੇ ਹੁਣ 17 ਅਕਤੂਬਰ ਨੂੰ ਕੀਤੀ ਜਾਵੇਗੀ। ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਰਾਜੇਸ਼ ਕੁਮਾਰ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਕੰਵਲਜੀਤ ਸਿੰਘ ਸੰਧੂ ਅਤੇ ਰਾਜੇਸ਼ ਖੰਨਾ ਤੇ ਸ੍ਰੀਮਤੀ ਇੰਦੂ ਬਾਲਾ ਮੰਗੋਤਰਾ (ਦੋਵੇਂ ਡਿਪਟੀ ਡੀਈਓ) ਨੇ ਦੱਸਿਆ ਕਿ 17 ਅਕਤੂਬਰ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਹੋਣ ਵਾਲੀ ਮਾਪੇ-ਅਧਿਆਪਕ ਮਿਲਣੀ ਦੌਰਾਨ ਪਹਿਲੀ ਤੋਂ ਪੰਜਵੀ, ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਦਸਵੀਂ ਜਮਾਤ ਦੇ ਬੱਚਿਆਂ ਦੀ ਸਤੰਬਰ ਮਹੀਨੇ ਵਿੱਚ ਹੋਈ ਟਰਮ ਪ੍ਰੀਖਿਆ-1 ਦੀ ਪ੍ਰਗਤੀ ਬਾਰੇ ਂ ਮਾਪੇ-ਅਧਿਆਪਕ ਮਿਲਣੀ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ।
Advertisement
Advertisement