ਆਦਮਪੁਰ ਦੋਆਬਾ (ਹਤਿੰਦਰ ਮਹਿਤਾ): ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਡਾ. ਧਰਮਜੀਤ ਸਿੰਘ ਪਰਮਾਰ ਨੇ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਡਾ. ਪਰਮਾਰ ਇਤਿਹਾਸ ਵਿਸ਼ੇ ਦੇ ਮਾਹਿਰ ਵਿਦਵਾਨ ਹਨ, ਜਿਨ੍ਹਾਂ ਨੇ ਇਸ ਖੇਤਰ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀਆ ਅਕਾਦਮਿਕ ਪ੍ਰਾਪਤੀਆਂ ਕੀਤੀਆ ਹਨ। ਉਨ੍ਹਾਂ ਆਪਣੀ ਪੀਐਚ.ਡੀ. ਦੀ ਉਚੇਰੀ ਅਕਾਦਮਿਕ ਡਿਗਰੀ ਬਤੌਰ ਯੂਜੀਸੀ ਫੈਲੋਸ਼ਿਪ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਹਾਸਲ ਕੀਤੀ ਹੈ। ਉਹ ਸੱਤ ਕਾਲਜਾਂ ਵਿੱਚ ਬਤੌਰ ਪ੍ਰਿੰਸੀਪਲ ਵਜੋਂ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਦੀ ਕਿਤਾਬ ‘ਲੋਰਡ ਲਿਨਲਿਥਗੋ ਆਫ ਇੰਡੀਆ’ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮਏ ਦੇ ਕੋਰਸ ਦੇ ਸਿਲੇਬਸ ਵਿੱਚ ਸ਼ਾਮਲ ਹੈ।