ਜ਼ਿਮਨੀ ਚੋਣ ਬਾਰੇ ਛੇਤੀ ਫ਼ੈਸਲਾ ਲਵੇਗੀ ਪਾਰਟੀ: ਗਿਆਨੀ ਹਰਪ੍ਰੀਤ ਸਿੰਘ
ਏਆਈ ਤਕਨੀਕ ਦੀ ਦੁਰਵਰਤੋਂ ਰੋਕਣ ਲਈ ਸਰਕਾਰਾਂ ਨੂੰ ਸਖ਼ਤ ਕਦਮ ਚੁੱਕਣ ਦੀ ਅਪੀਲ
Advertisement
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨ ਮਗਰੋਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਵਿਅਕਤੀ ਵਿਸ਼ੇਸ਼ ਦੀ ਬਜਾਏ ਸਮੁੱਚੀ ਪਾਰਟੀ ਸਲਾਹ ਨਾਲ ਪੰਥ ਅਤੇ ਲੋਕ ਹਿੱਤ ਵਿੱਚ ਫੈਸਲੇ ਲਵੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਤਰਨ ਤਾਰਨ ਜ਼ਿਮਨੀ ਚੋਣ ਬਾਰੇ ਪਾਰਟੀ ਦਾ ਸਮੁੱਚਾ ਢਾਂਚਾ ਫੈਸਲਾ ਲਵੇਗਾ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਿਆਸਤ ਵਿੱਚ ਨਾ ਆਉਣ ਦੀ ਗੱਲਬਾਤ ਬਾਰੇ ਉਨ੍ਹਾਂ ਕਿਹਾ ਕਿ ਪੰਥ ਦੀ ਸੇਵਾ ਕਰਨੀ ਉਨ੍ਹਾਂ ਦਾ ਮੁੱਖ ਮਕਸਦ ਹੈ ਜਦ ਕਿ ਕਿਸੇ ਵਿਸ਼ੇਸ਼ ਵਿਅਕਤੀ ਦੀ ਗੱਲ ਮੰਨਣੀ ਹੁੰਦੀ ਤਾਂ ਉਹ ਅੱਜ ਵੀ ਜਥੇਦਾਰ ਵਜੋਂ ਸੇਵਾਵਾਂ ਨਿਭਾਉਂਦੇ ਹੁੰਦੇ। ਉਨ੍ਹਾਂ ਕਿਹਾ ਕਿ ਏਆਈ ਤਕਨੀਕ ਮਨੁੱਖਤਾ ਅਤੇ ਨੈਤਿਕਤਾ ਲਈ ਬਹੁਤ ਹੀ ਭਿਆਨਕ ਸਿੱਧ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਸਖਤ ਕਦਮ ਚੁੱਕਦਿਆਂ ਕਾਨੂੰਨ ਬਣਾਉਣੇ ਚਾਹੀਦੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਲੰਬੇ ਸਮੇਂ ਤੋਂ ਸਿੱਖ ਮਸਲਿਆਂ ਸਬੰਧੀ ਸਿੱਖਾਂ ਨੂੰ ਅਜੇ ਤੱਕ ਸਰਕਾਰਾਂ ਤੋਂ ਇਨਸਾਫ ਨਹੀਂ ਮਿਲਿਆ ਜਿਸ ਲਈ ਸਮੁੱਚੇ ਪੰਥ ਨੂੰ ਇੱਕਜੁੱਟ ਹੋਣਾ ਸਮੇਂ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਜੁੜਨ ਦਾ ਸੱਦਾ ਦਿੱਤਾ ਇਸ ਮੌਕੇ ਹੋਰਨਾ ਤੋਂ ਇਲਾਵਾ ਡਾ ਰਤਨ ਸਿੰਘ ਅਜਨਾਲਾ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ ਆਦਿ ਨੇ ਵੀ ਸੰਬੋਧਨ ਕੀਤਾ।
Advertisement
Advertisement