ਪਠਾਨਕੋਟ ਜ਼ਿਲ੍ਹਾ ਹਾਈ ਅਲਰਟ ’ਤੇ
ਦਿੱਲੀ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ, ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਚੌਕਸੀ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਪਠਾਨਕੋਟ ਜ਼ਿਲ੍ਹਾ ਸਰਹੱਦੀ ਜ਼ਿਲ੍ਹਾ ਹੋਣ ਕਾਰਨ ਪੁਲੀਸ ਹਾਈ ਅਲਰਟ ’ਤੇ ਹੈ। ਜ਼ਿਲ੍ਹੇ ਦੇ...
Advertisement
ਦਿੱਲੀ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ, ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਚੌਕਸੀ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਪਠਾਨਕੋਟ ਜ਼ਿਲ੍ਹਾ ਸਰਹੱਦੀ ਜ਼ਿਲ੍ਹਾ ਹੋਣ ਕਾਰਨ ਪੁਲੀਸ ਹਾਈ ਅਲਰਟ ’ਤੇ ਹੈ। ਜ਼ਿਲ੍ਹੇ ਦੇ ਸਰਹੱਦੀ ਖੇਤਰਾਂ ਵਿੱਚ, ਸਰਹੱਦ ਤੋਂ ਲੈ ਕੇ ਦੂਜੀ ਰੱਖਿਆ ਪੰਕਤੀ ਲਾਈਨ ਤੱਕ ਚੌਕਸੀ ਵਧਾ ਦਿੱਤੀ ਗਈ ਹੈ। ਸਾਰੀਆਂ ਅੰਤਰਰਾਜੀ ਪੁਲੀਸ ਚੌਕੀਆਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਵਾਹਨਾਂ ਦੀ ਜਾਂਚ ਸਖਤੀ ਨਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦਾ ਇਹ ਸਰਹੱਦੀ ਖੇਤਰ ਪਾਕਿਸਤਾਨ ਅਤੇ ਜੰਮੂ ਨਾਲ ਲੱਗਦਾ ਹੈ। ਨਰੋਟ ਜੈਮਲ ਸਿੰਘ ਪੁਲੀਸ ਸਟੇਸ਼ਨ ਦੇ ਇੰਚਾਰਜ ਕੁਲਦੀਪ ਰਾਜ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਦਲਜਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਹੇਠ ਸਰਹੱਦੀ ਖੇਤਰ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ।
Advertisement
Advertisement
