PATHANKOT NEWS: ਹਲਕਾ ਇੰਚਾਰਜ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
ਪਿਛਲੇ ਕੁਝ ਦਿਨਾਂ ਤੋਂ ਭਾਰੀ ਬਾਰਸ਼ ਕਾਰਨ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਧਾਰ ਕਲਾਂ ਦੇ ਨੀਮ ਪਹਾੜੀ ਖੇਤਰ ਦਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ ਦੌਰਾ ਕੀਤਾ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਭੰਗੂੜੀ, ਰੋਗ, ਪਲਾਹ...
ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।-ਫੋਟੋ:ਐਨ.ਪੀ.ਧਵਨ
Advertisement
ਪਿਛਲੇ ਕੁਝ ਦਿਨਾਂ ਤੋਂ ਭਾਰੀ ਬਾਰਸ਼ ਕਾਰਨ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਧਾਰ ਕਲਾਂ ਦੇ ਨੀਮ ਪਹਾੜੀ ਖੇਤਰ ਦਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ ਦੌਰਾ ਕੀਤਾ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਭੰਗੂੜੀ, ਰੋਗ, ਪਲਾਹ ਨੂੰ ਜਾਣ ਵਾਲੀਆਂ ਖਰਾਬ ਹੋਈਆਂ ਸੜਕਾਂ ਅਤੇ ਚਮਰੋੜ ਵਾਲੇ ਪੁਲ ਦਾ ਨਿਰੀਖਣ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਜਾਣਿਆ।
ਉਨ੍ਹਾਂ ਉਥੇ ਜਾ ਕੇ ਪੀਣ ਵਾਲੇ ਪਾਣੀ ਦੀ ਟੁੱਟੀ ਪਾਈਪ ਲਾਈਨ ਨੂੰ ਅਧਿਕਾਰੀਆਂ ਨੂੰ ਸੱਦ ਕੇ ਤੁਰੰਤ ਬਹਾਲ ਕਰਵਾਇਆ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਕਰਵਾਈ।
Advertisement
ਇਸ ਮੌਕੇ ਠਾਕੁਰ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਫਸਲਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਨੂੰ ਰਾਸ਼ਨ ਦੇਣ ਦੇ ਵੀ ਪ੍ਰਬੰਧ ਕੀਤੇ ਗਏ ਹਨ। ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਸਭਨਾਂ ਨੂੰ ਇੱਕ ਦੂਜੇ ਦਾ ਸਹਿਯੋਗ ਕਰਨਾ ਚਾਹੀਦਾ ਹੈ।
Advertisement
×