DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Pathankot Rape Case: ਜਬਰ ਜਨਾਹ ਦੇ ਮਾਮਲੇ ਨੇ ਤੂਲ ਫੜਿਆ

ਕਾਂਗਰਸ ਦੀ ਬੁਲਾਰਾ ਟੀਨਾ ਚੌਧਰੀ ਪੀਡ਼ਤ ਪਰਿਵਾਰ ਨੂੰ ਮਿਲੀ

  • fb
  • twitter
  • whatsapp
  • whatsapp
featured-img featured-img
ਪੀੜਤ ਪਰਿਵਾਰ ਸਣੇ ਕਾਂਗਰਸੀ ਆਗੂ ਟੀਨਾ ਚੌਧਰੀ ਮੀਡੀਆ ਨੂੰ ਸੰਬੋਧਨ ਕਰਦੀ ਹੋਈ। -ਫੋਟੋ: ਧਵਨ
Advertisement

ਪਿੰਡ ਕੋਠੀ ਪੰਡਿਤਾਂ ਦੀ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਅੱਜ ਕਾਂਗਰਸ ਪਾਰਟੀ ਦੀ ਬੁਲਾਰਾ ਟੀਨਾ ਚੌਧਰੀ ਨੇ ਪੀੜਤ ਲੜਕੀ ਦੇ ਘਰ ਦਾ ਦੌਰਾ ਕੀਤਾ ਅਤੇ ਉੱਥੇ ਲੜਕੀ ਤੇ ਉਸ ਦੇ ਪਰਿਵਾਰ ਵਾਲਿਆਂ ਨਾਲ ਮੁਲਾਕਾਤ ਕੀਤੀ। ਮਗਰੋਂ ਉਨ੍ਹਾਂ ਪੁਲੀਸ ਨੂੰ ਚਿਤਾਵਨੀ ਦਿੱਤੀ ਕਿ ਜੇ ਦੋ ਦਿਨਾਂ ਵਿੱਚ ਮੁਲਜ਼ਮ ਨਾ ਫੜੇ ਗਏ ਤਾਂ ਉਹ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਨਾਲ ਲੈ ਕੇ ਪਠਾਨਕੋਟ ਵਿੱਚ ਐੱਸ ਐੱਸ ਪੀ ਦਫਤਰ ਅੱਗੇ ਧਰਨਾ ਦੇਵੇਗੀ।

ਟੀਨਾ ਚੌਧਰੀ ਨੇ ਇਹ ਵੀ ਦੋਸ਼ ਲਗਾਇਆ ਕਿ ਮੁਲਜ਼ਮਾਂ ਨੂੰ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਦਾ ਸਮਰਥਨ ਹਾਸਲ ਹੈ, ਜਿਸ ਕਰ ਕੇ ਅਜੇ ਤੱਕ ਕਿਸੇ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਟੀਨਾ ਚੌਧਰੀ ਦਾ ਕਹਿਣਾ ਸੀ ਕਿ ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਵਿਸ਼ਾਲ ਜੋ ਕਿ ਪੇਸ਼ੇ ਤੋਂ ਐਡਵੋਕੇਟ ਹੈ, ਖਿਲਾਫ ਵੀ ਬਾਰ ਐਸੋਸੀਏਸ਼ਨ ਨੂੰ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਉਸ ਦਾ ਐਡਵੋਕੇਟ ਦਾ ਲਾਇਸੈਂਸ ਰੱਦ ਕਰਨਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਤੋਂ ਪਠਾਨਕੋਟ ਪੁੱਜੀ ਲੜਕੀ ਨਾਲ ਪੈਦਲ ਜਾਂਦੇ ਸਮੇਂ ਰਸਤੇ ਵਿੱਚ ਉਸ ਨੂੰ ਘੇਰ ਕੇ ਉਸ ਨਾਲ ਜਬਰ ਜਨਾਹ ਕੀਤਾ ਗਿਆ ਸੀ। ਇਸ ਸਬੰਧੀ ਉਸੇ ਪਿੰਡ ਦੇ ਚਾਰ ਨੌਜਵਾਨਾਂ ਵਿਸ਼ਾਲ, ਗਗਨਜੀਤ, ਰਣਜੀਤ ਅਤੇ ਦਕਸ਼ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਗਿਆ। ਥਾਣਾ ਸਦਰ ਪਠਾਨਕੋਟ ਦੇ ਮੁਖੀ ਵਰਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੀ ਭਾਲ ਵਿੱਚ ਛਾਪੇ ਮਾਰੇ ਜਾ ਰਹੇ ਹਨ ਅਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ

Advertisement

Advertisement
Advertisement
×