DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੰਬ ਧਮਾਕਿਆਂ ਮਗਰੋਂ Pathankot Security Alert

ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੇ ਸਾਮਾਨ ਦੀ ਤਲਾਸ਼ੀ ਲੲੀ; ਸਵਾਰੀਆਂ ਤੋਂ ਪੁੱਛਗਿੱਛ ਕੀਤੀ

  • fb
  • twitter
  • whatsapp
  • whatsapp
featured-img featured-img
ਪਠਾਨਕੋਟ ਵਿੱਚ ਰੇਲਵੇ ਸਟੇਸ਼ਨ ਵਿੱਚ ਯਾਤਰੀਆਂ ਦੇ ਸਾਮਾਨ ਦੀ ਜਾਂਚ ਕਰਦੇ ਹੋਏ ਪੁਲੀਸ ਮੁਲਾਜ਼ਮ।
Advertisement

ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਬੰਬ ਧਮਾਕਿਆਂ ਤੋਂ ਬਾਅਦ ਪਠਾਨਕੋਟ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪਠਾਨਕੋਟ ਇੱਕ ਬਹੁਤ ਹੀ ਸੰਵੇਦਨਸ਼ੀਲ ਜ਼ਿਲ੍ਹਾ ਹੈ ਅਤੇ ਤਿੰਨ ਪਾਸਿਆਂ ਤੋਂ ਫੌਜ ਨਾਲ ਘਿਰਿਆ ਹੋਇਆ ਹੈ। ਸਰਹੱਦੀ ਖੇਤਰ ਹੋਣ ਕਰ ਕੇ ਅਕਸਰ ਹੀ ਇਹ ਅਲਰਟ ’ਤੇ ਰਹਿੰਦਾ ਹੈ। ਚੌਕਸੀ ਦੇ ਚਲਦਿਆਂ ਕਈ ਥਾਵਾਂ ’ਤੇ ਅੱਜ ਪੁਲੀਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਤਹਿਤ ਜੀ ਆਰ ਪੀ ਵੱਲੋਂ ਪਠਾਨਕੋਟ ਸਿਟੀ ਦੇ ਰੇਲਵੇ ਸਟੇਸ਼ਨ ਤੇ ਤਲਾਸ਼ੀ ਲਈ ਗਈ ਅਤੇ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ ਤੇ ਆਈ ਡੀ ਪਰੂਫ ਵੀ ਚੈੱਕ ਕੀਤੇ ਗਏ। ਇਸ ਮੌਕੇ ਬੰਬ ਸਕੁਐਡ ਵੀ ਹਾਜ਼ਰ ਸੀ, ਜਿਸ ਨੇ ਹਰ ਕੋਨੇ ਦੀ ਜਾਂਚ ਕੀਤੀ। ਜੀ ਆਰ ਪੀ ਦੇ ਥਾਣਾ ਮੁਖੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਹਾਲਾਂਕਿ ਚੈਕਿੰਗ ਦੌਰਾਨ ਕੋਈ ਸ਼ੱਕੀ ਵਸਤੂ ਜਾਂ ਵਿਅਕਤੀ ਨਹੀਂ ਮਿਲਿਆ ਪਰ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਜਾਰੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇ ਕਿਸੇ ਸ਼ੱਕੀ ਵਿਅਕਤੀ ਵਸਤੂ ਜਾਂ ਵਿਅਕਤੀ ਨੂੰ ਦੇਖਦੇ ਹੋ ਤਾਂ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਕਿਸੇ ਅਣਸਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾਵੇ।

ਧਮਾਕਿਆਂ ਦੀ ਕੇਂਦਰੀ ਏਜੰਸੀ ਕੋਲੋਂ ਜਾਂਚ ਹੋਵੇ: ਔਜਲਾ

ਅੰਮ੍ਰਿਤਸਰ (ਨਿੱਜੀ ਪੱਤਰ ਪ੍ਰੇਰਕ): ਲੋਕ ਸਭਾ ਮੈਂਬਰਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਧਮਾਕਿਆਂ ਦੀ ਕੇਂਦਰੀ ਏਜੰਸੀ ਕੋਲੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਹੋਏ ਬੰਬ ਧਮਾਕੇ ਤੋਂ ਕੁਝ ਘੰਟਿਆਂ ਬਾਅਦ ਹੀ ਅੰਮ੍ਰਿਤਸਰ ਵਿੱਚ ਬੀ ਐੱਸ ਐੱਫ ਹੈੱਡਕੁਆਰਟਰ ਦੇ ਨੇੜੇ ਧਮਾਕੇ ਦੀ ਘਟਨਾ ਨੇ ਪੰਜਾਬੀਆਂ ਦੇ ਮਨਾਂ ਵਿੱਚ ਇਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਕੇਂਦਰ ਅਤੇ ਰਾਜ ਸਰਕਾਰਾਂ ਵਿਚਲੀ ਆਪਸੀ ਦੂਸ਼ਣਬਾਜ਼ੀ ਦੀ ਰਾਜਨੀਤੀ ਕਾਰਨ ਜ਼ਮੀਨੀ ਪੱਧਰ ’ਤੇ ਕਾਨੂੰਨ-ਵਿਵਸਥਾ ਪ੍ਰਭਾਵਿਤ ਹੋ ਰਹੀ ਹੈ।

Advertisement
Advertisement
×