Pathankot: ਪਠਾਨਕੋਟ ’ਚ ਖੇਡਾਂ ਵਤਨ ਪੰਜਾਬ ਦੀਆਂ ਦੀ ਮਸ਼ਾਲ ਦਾ ਸਵਾਗਤ
‘ਖੇਡਾਂ ਵਤਨ ਪੰਜਾਬ ਦੀਆਂ- 2026’ ਦੀ ਮਸ਼ਾਲ ਦਾ ਪਠਾਨਕੋਟ ਜ਼ਿਲ੍ਹੇ ਅੰਦਰ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮਸ਼ਾਲ ਨੂੰ ਸ਼ਹੀਦ ਭਗਤ ਸਿੰਘ ਚੌਕ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਹਲਕਾ ਇੰਚਾਰਜ ਰੋਹਿਤ ਸਿਆਲ, ਚੇਅਰਮੈਨ ਨਗਰ ਸੁਧਾਰ ਟਰੱਸਟ ਸੌਰਵ ਬਹਿਲ,...
‘ਖੇਡਾਂ ਵਤਨ ਪੰਜਾਬ ਦੀਆਂ- 2026’ ਦੀ ਮਸ਼ਾਲ ਦਾ ਪਠਾਨਕੋਟ ਜ਼ਿਲ੍ਹੇ ਅੰਦਰ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮਸ਼ਾਲ ਨੂੰ ਸ਼ਹੀਦ ਭਗਤ ਸਿੰਘ ਚੌਕ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਹਲਕਾ ਇੰਚਾਰਜ ਰੋਹਿਤ ਸਿਆਲ, ਚੇਅਰਮੈਨ ਨਗਰ ਸੁਧਾਰ ਟਰੱਸਟ ਸੌਰਵ ਬਹਿਲ, ਚੇਅਰਮੈਨ ਮਾਰਕੀਟ ਕਮੇਟੀ ਸਮੀਰ ਸ਼ਾਰਦਾ, ਜ਼ਿਲ੍ਹਾ ਪਰਿਸ਼ਦ ਮੈਂਬਰ ਭੁਪਿੰਦਰ ਸਿੰਘ ਮੁੰਨਾ ਅਤੇ ਜ਼ਿਲ੍ਹਾ ਖੇਡ ਅਫਸਰ ਲਵਜੀਤ ਸਿੰਘ ਨੇ ਪ੍ਰਾਪਤ ਕੀਤਾ ਅਤੇ ਫਿਰ ਬਾਜ਼ਾਰਾਂ ਵਿੱਚੋਂ ਮਸ਼ਾਲ ਮਾਰਚ ਕਰਦਿਆਂ ਖੇਡ ਸਟੇਡੀਅਮ ਵਿੱਚ ਪੁੱਜੇ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰ ਤੋਂ ਲੈ ਕੇ ਜ਼ਿਲ੍ਹਾ ਅਤੇ ਸੂਬਾ ਪੱਧਰ ਤੱਕ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ। ਬਲਾਕ ਪੱਧਰ ’ਤੇ 6, ਜ਼ਿਲ੍ਹਾ ਪੱਧਰ ’ਤੇ 22 ਅਤੇ ਸੂਬਾ ਪੱਧਰ ’ਤੇ 36 ਤਰ੍ਹਾਂ ਦੀਆਂ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਦਰਮਿਆਨ ਕਰੋੜਾਂ ਰੁਪਏ ਦੇ ਨਕਦ ਇਨਾਮ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਵਿਚਕਾਰ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਮਸ਼ਾਲ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ 4 ਸਤੰਬਰ ਨੂੰ ਬਠਿੰਡਾ ਵਿੱਚ ਪੁੱਜੇਗੀ।

