ਪੱਤਰ ਪ੍ਰੇਰਕ
ਪਠਾਨਕੋਟ, 19 ਜੁਲਾਈ
ਨਗਰ ਕੌਂਸਲ ਸੁਜਾਨਪੁਰ ਦੀ ਟੀਮ ਵੱਲੋਂ ਪਲਾਸਟਿਕ ਦੇ ਲਿਫਾਫ਼ਿਆਂ ਦੀ ਵਰਤੋਂ ਕਰਨ ਉਪਰ ਲਗਾਈ ਗਈ ਪਾਬੰਦੀ ਦੀ ਚੈਕਿੰਗ ਦੌਰਾਨ ਅੱਜ ਸੁਜਾਨਪੁਰ ਵਿੱਚ 4 ਦੁਕਾਨਦਾਰਾਂ ਦੇ ਚਲਾਨ ਕੱਟ ਕੇ 2 ਹਜ਼ਾਰ ਰੁਪਏ ਜੁਰਮਾਨਾ ਵਸੂਲ ਕੀਤਾ ਗਿਆ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੈਨੇਟਰੀ ਇੰਸਪੈਕਟਰ ਰਘੂ ਗੁਪਤਾ ਨੇ ਦੱਸਿਆ ਕਿ ਸਰਕਾਰ ਵੱਲੋਂ ਪਲਾਸਟਿਕ ਦੇ ਲਿਫਾਫ਼ਿਆਂ ਦੀ ਵਰਤੋਂ ਕਰਨ ਉਪਰ ਪਾਬੰਦੀ ਲਗਾਈ ਗਈ ਹੈ। ਜਿਸ ਬਾਰੇ ਨਗਰ ਕੌਂਸਲ ਦੀਆਂ ਟੀਮਾਂ ਵੱਲੋਂ ਪਹਿਲਾਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਸੀ ਅਤੇ ਇਸ ਪਾਬੰਦੀ ਬਾਰੇ ਵਿੱਚ ਵਿਸਤਾਰ ਨਾਲ ਦੱਸਿਆ ਗਿਆ ਸੀ। ਪਰ ਇਸ ਚਿਤਾਵਨੀ ਦੇ ਬਾਵਜੂਦ ਨਗਰ ਅੰਦਰ ਕੁਝ ਦੁਕਾਨਦਾਰ ਇਸ ਦੀ ਵਰਤੋਂ ਕਰ ਰਹੇ ਸਨ। ਇਹ ਸੂਚਨਾਵਾਂ ਮਿਲਣ ’ਤੇ ਅੱਜ ਬਾਜ਼ਾਰ ਵਿੱਚ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ 4 ਦੁਕਾਨਾਂ ਉਪਰ ਪਲਾਸਟਿਕ ਦੇ ਲਿਫਾਫ਼ੇ ਮਿਲੇ। ਜਿਸ ’ਤੇ ਉਨ੍ਹਾਂ ਦੇ ਚਲਾਨ ਕੱਟ ਕੇ ਉਨ੍ਹਾਂ ਤੋਂ ਕੁੱਲ 2 ਹਜ਼ਾਰ ਰੁਪਏ ਦੀ ਜੁਰਮਾਨਾ ਰਾਸ਼ੀ ਵਸੂਲ ਕੀਤੀ ਗਈ। ਉਨ੍ਹਾਂ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਰਾਕੇਸ਼ ਸ਼ਰਮਾ, ਇੰਸਪੈਕਟਰ ਲਲਿਤ ਸ਼ਰਮਾ, ਜੋਗਿੰਦਰ ਪਾਲ, ਅਸ਼ਵਨੀ ਕੁਮਾਰ, ਕੁਲਦੀਪ ਰਾਜ ਆਦਿ ਹਾਜ਼ਰ ਸਨ।