ਪੱਤਰ ਪ੍ਰੇਰਕ
ਮਜੀਠਾ, 3 ਸਤੰਬਰ
ਪੈਨਸ਼ਨਰਜ਼ ਐਸੋਸੀਏਸ਼ਨ ਸਬ ਅਰਬਨ ਮੰਡਲ ਅੰਮ੍ਰਿਤਸਰ ਦੀ ਇਕੱਤਰਤਾ ਪ੍ਰਧਾਨ ਰਾਮ ਲੁਭਾਇਆ ਮਜੀਠਾ ਦੀ ਪ੍ਰਧਾਨਗੀ ਵਿੱਚ ਹੋਈ। ਆਗੂਆਂ ਨੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ ’ਤੇ ਪੈਨਸ਼ਨਰਜ਼ ਦੀਆਂ ਮੰਗਾਂ ਨੂੰ ਹੱਲ ਕਰਾਉਣ ਲਈ ਪਾਵਰਕੌਮ ਮੈਨੇਜਮੈਂਟ ਨੂੰ ਸੰਘਰਸ਼ੀ ਨੋਟਿਸ ਦਿੱਤਾ ਗਿਆ ਸੀ ਪਰ ਮੈਨੇਜਮੈਂਟ ਵਲੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਆਗੂਆਂ ਕਿਹਾ ਕਿ ਹਾਕਮਾਂ ਦੇ ਇਨ੍ਹਾਂ ਹਮਲਿਆਂ ਦਾ ਟਾਕਰਾ ਕਰਨ ਲਈ ਪਟਿਆਲਾ ਮੁੱਖ ਦਫਤਰ ਸਾਹਮਣੇ 7 ਸਤੰਬਰ ਨੂੰ ਤਿੰਨੇ ਗੇਟ ਘੇਰ ਕੇ ਰੋਸ ਵਿਖਾਵਾ ਕੀਤਾ ਜਾਵੇਗਾ। 10 ਸਤੰਬਰ ਨੂੰ ਮੁੱਖ ਮੰਤਰੀ ਦੇ ਹਲਕੇ ਸੰਗਰੂਰ ਵਿਚ ਵਿਸ਼ਾਲ ਰੋਸ ਮਾਰਚ ਕੀਤਾ ਜਾਵੇਗਾ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਿੰਨਾ ਚਿਰ ਤੱਕ ਪੈਨਸ਼ਨਰਜ਼ ਦੀਆਂ ਮੰਗਾਂ ਮਸਲਿਆਂ ਦਾ ਹੱਲ ਨਹੀਂ ਕੀਤਾ ਜਾਂਦਾ, ਉਨੀ ਦੇਰ ਤੱਕ ਸੰਘਰਸ਼ ਜਾਰੀ ਰਹੇਗਾ।