ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਾ ਇਜਲਾਸ

ਰਾਜ ਕੁਮਾਰ ਅਰੋੜਾ ਸਰਬਸੰਮਤੀ ਨਾਲ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਣੇ
ਇਜਲਾਸ ਦੌਰਾਨ ਜਥੇਬੰਦੀ ਦੇ ਨਵੇਂ ਚੁਣੇ ਅਹੁਦੇਦਾਰ ਤੇ ਮੈਂਬਰ।
Advertisement

ਗੁਰਦੀਪ ਸਿੰਘ ਲਾਲੀ

ਸੰਗਰੂਰ, 15 ਫਰਵਰੀ

Advertisement

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦਾ ਇੱਕ ਰੋਜ਼ਾ ਡੈਲੀਗੇਟ ਇਜਲਾਸ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਹੋਇਆ। ਇਜਲਾਸ ਵਿੱਚ ਜ਼ਿਲ੍ਹੇ ਨਾਲ ਸਬੰਧਤ 9 ਯੂਨਿਟਾਂ ਦੇ ਡੈਲੀਗੇਟਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਜਨਰਲ ਸਕੱਤਰ ਆਰ.ਐਲ. ਪਾਂਧੀ ਨੇ ਪਿਛਲੇ ਦੋ ਸਾਲਾਂ ਦੀ ਐਸੋਸੀਏਸ਼ਨ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਜ਼ਿਲ੍ਹਾ ਵਿੱਤ ਸਕੱਤਰ ਵੱਲੋਂ ਵਿੱਤ ਰਿਪੋਰਟ ਪੇਸ਼ ਕੀਤੀ ਗਈ ਜਿਸ ਨੂੰ ਪ੍ਰਵਾਨ ਕਰ ਲਿਆ ਗਿਆ। ਇਸ ਉਪਰੰਤ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਚੱਲ ਰਹੀ ਜ਼ਿਲ੍ਹਾ ਕਮੇਟੀ ਨੂੰ ਭੰਗ ਕਰਕੇ ਤਿੰਨ ਮੈਂਬਰੀ ਚੋਣ ਪੈਨਲ ਬਣਾਇਆ ਜਿਸ ਵਿੱਚ ਚੇਅਰਮੈਨ ਰਵਿੰਦਰ ਸਿੰਘ ਗੁੱਡੂ ਲਹਿਰਾਗਾਗਾ ਦੇ ਪ੍ਰਧਾਨ ਜਰਨੈਲ ਸਿੰਘ ਲਹਿਰਾ, ਦਿੜ੍ਹਬਾ ਦੇ ਪ੍ਰਧਾਨ ਦਰਸ਼ਨ ਸਿੰਘ ਰੋਗਲਾ ਬਣਾਏ ਗਏ। ਚੋਣ ਕਮੇਟੀ ਵੱਲੋਂ ਜ਼ਿਲ੍ਹੇ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਲਈ ਚੋਣ ਪ੍ਰਕਿਰਿਆ ਸ਼ੁਰੂ ਕੀਤੀ ਗਈ। ਨਾਮਜ਼ਦਗੀ ਕਾਗਜ਼ ਫਾਰਮ ਭਰਨ ਦਾ ਸਮਾਂ ਸਵੇਰੇ 11:00 ਵਜੇ ਤੋਂ 12:00 ਵਜੇ ਤੱਕ ਰੱਖਿਆ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਲਈ ਪਹਿਲਾਂ ਤੋਂ ਚੱਲੇ ਆ ਰਹੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ, ਜਨਰਲ ਸਕੱਤਰ ਲਈ ਦਰਸ਼ਨ ਸਿੰਘ ਨੋਰਥ ਨੇ ਆਪਣੇ ਫ਼ਾਰਮ ਚੋਣ ਕਮਿਸ਼ਨਰ ਨੂੰ ਸੌਂਪੇ ਕਿਸੇ ਹੋਰ ਸਾਥੀ ਵੱਲੋਂ ਨਾਮਜ਼ਦਗੀ ਕਾਗਜ਼ ਨਾ ਭਰਨ ’ਤੇ ਚੋਣ ਕਮੇਟੀ ਵੱਲੋਂ ਰਾਜ ਕੁਮਾਰ ਅਰੋੜਾ ਨੂੰ ਮੁੜ ਜ਼ਿਲ੍ਹਾ ਪ੍ਰਧਾਨ ਅਤੇ ਦਰਸ਼ਨ ਸਿੰਘ ਨੋਰਥ ਨੂੰ ਜਨਰਲ ਸਕੱਤਰ ਚੁਣਿਆ ਗਿਆ। ਅਰੋੜਾ ਵੱਲੋਂ ਆਰਐਲ ਪਾਂਧੀ ਨੂੰ ਐਸੋਸੀਏਸ਼ਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋਂ, ਸਹਾਇਕ ਵਿੱਤ ਸਕੱਤਰ ਰਜਿੰਦਰ ਸਿੰਘ ਚੰਗਾਲ ਅਤੇ ਦਫਤਰ ਇੰਚਾਰਜ ਸੁਰਿੰਦਰ ਸਿੰਘ ਸੋਢੀ ਨੂੰ ਨਾਮਜ਼ਦ ਕੀਤਾ ਗਿਆ।

Advertisement