ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੱਸਾਂ ਦੇ ਚੱਕੇ ਜਾਮ ਕਾਰਨ ਲੋਕ ਖੁਆਰ ਹੋਏ

ਸਰਕਾਰ ਨਾਲ ਮੀਟਿੰਗ ਤੈਅ ਹੋਣ ਮਗਰੋਂ ਪਨਬੱਸ ਤੇ ਪੀ ਆਰ ਟੀ ਐੱਸ ਠੇਕਾ ਕਾਮਿਆਂ ਦੀ ਹੜਤਾਲ ਮੁਲਤਵੀ
Advertisement
ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਆਧਾਰਤ ਕਾਮਿਆਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਬੱਸ ਅੱਡੇ ਵਿੱਚ ਧਰਨਾ ਦਿੱਤਾ ਅਤੇ ਹੜਤਾਲ ਕੀਤੀ। ਹੜਤਾਲ ਕਾਰਨ ਆਮ ਯਾਤਰੂਆਂ ਨੂੰ ਪ੍ਰੇਸ਼ਾਨੀ ਝੱਲਣੀ ਪਈ।

ਲਗਭਗ ਚਾਰ ਘੰਟੇ ਤੋਂ ਵੱਧ ਸਮਾਂ ਚੱਲੀ ਇਹ ਹੜਤਾਲ ਉਸ ਵੇਲੇ ਖਤਮ ਹੋਈ ਜਦੋਂ ਯੂਨੀਅਨ ਦੀ ਸੂਬਾ ਇਕਾਈ ਦੇ ਆਗੂਆਂ ਵੱਲੋਂ ਸੁਨੇਹਾ ਦਿੱਤਾ ਗਿਆ ਕਿ ਸਰਕਾਰ ਵੱਲੋਂ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ। ਇਸ ਸਬੰਧੀ ਕੰਟਰੈਕਟ ਵਰਕਰ ਯੂਨੀਅਨ ਦੇ ਆਗੂ ਜੋਧ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਹਾਂਪੱਖੀ ਸੰਕੇਤ ਦਿੱਤਾ ਗਿਆ ਹੈ ਅਤੇ ਮੀਟਿੰਗ ਦਾ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਲੋਮੀਟਰ ਸਕੀਮ ਤਹਿਤ ਅੱਜ ਟੈਂਡਰ ਖੋਲ੍ਹੇ ਜਾਣੇ ਸਨ ਅਤੇ ਇਹ ਨਿੱਜੀ ਹੱਥਾਂ ਵਿੱਚ ਦਿਨ ਦੀ ਯੋਜਨਾ ਹੈ। ਇਸ ਦਾ ਯੂਨੀਅਨ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

Advertisement

ਉਨ੍ਹਾਂ ਕਿਹਾ ਕਿ ਸਰਕਾਰ ਸਰਕਾਰੀ ਅਦਾਰਿਆਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੇ ਰਾਹ ਤੁਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਠੇਕਾ ਆਧਾਰ ’ਤੇ ਰੱਖੇ ਹੋਏ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ। ਇਸ ਤੋਂ ਇਲਾਵਾ ਹੋਰ ਵੀ ਮੰਗਾਂ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 19 ਨਵੰਬਰ ਨੂੰ ਪ੍ਰਦਰਸ਼ਨਕਾਰੀ ਕਾਮਿਆਂ ਨਾਲ ਮੀਟਿੰਗ ਰੱਖੀ ਗਈ ਹੈ। ਜੇਕਰ ਮੀਟਿੰਗ ਬੇਸਿੱਟਾ ਰਹੀ ਤਾਂ ਮੁੜ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਹੜਤਾਲ ਦੇ ਕਾਰਨ ਕਈ ਰੂਟਾਂ ਤੇ ਬੱਸਾਂ ਨਹੀਂ ਚੱਲੀਆਂ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਪੇਸ਼ ਆਈ।

 

Advertisement
Show comments