ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੋਕ ‘ਆਪ’ ਸਰਕਾਰ ਦਾ ਭੋਗ ਪਾਉਣ ਦੀ ਉਡੀਕ ’ਚ: ਅਜਨਾਲਾ

ਪੱਤਰ ਪ੍ਰੇਰਕ ਚੇਤਨਪੁਰਾ, 27 ਮਾਰਚ ਵਿਧਾਨ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਨੂੰ ਮੁੱਖ ਰੱਖਦਿਆਂ ਸੀਨੀਅਰ ਕਾਂਗਰਸੀ ਆਗੂ ਗੁਰਜੀਤ ਸਿੰਘ ਚੇਤਨਪੁਰਾ ਦੀ ਅਗਵਾਈ ਹੇਠ ਕਾਂਗਰਸੀ...
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ। ਫੋਟੋ:ਮਿੰਟੂ
Advertisement

ਪੱਤਰ ਪ੍ਰੇਰਕ

ਚੇਤਨਪੁਰਾ, 27 ਮਾਰਚ

Advertisement

ਵਿਧਾਨ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਨੂੰ ਮੁੱਖ ਰੱਖਦਿਆਂ ਸੀਨੀਅਰ ਕਾਂਗਰਸੀ ਆਗੂ ਗੁਰਜੀਤ ਸਿੰਘ ਚੇਤਨਪੁਰਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਅਜਨਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਦਮੀ ਪਾਰਟੀ ਦੀ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਕਾਰਜ ਕਾਲ ਦੌਰਾਨ ਪੰਜਾਬ ਸਿਰ ਕਰਜ਼ੇ ਦਾ ਬੋਝ ਬਹੁਤ ਜ਼ਿਆਦਾ ਵਧ ਚੁੱਕਾ ਹੈ, ਜੋ ਸੂਬੇ ਦੇ ਵਿਕਾਸ ਵਿੱਚ ਰੁਕਾਵਟ ਬਣ ਰਿਹਾ ਹੈ ਜਿਸ ਨਾਲ ‘ਰੰਗਲਾ ਪੰਜਾਬ’ ਕੰਗਲਾ ਪੰਜਾਬ ਬਣ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਭੋਗ ਪਾਉਣ ਅਤੇ 2027 ਵਿੱਚ ਕਾਂਗਰਸ ਦੀ ਸਰਕਾਰ ਲਿਆਉਣ ਲਈ ਉਤਾਵਲੇ ਬੈਠੇ ਹਨ।

ਯੂਥ ਕਾਂਗਰਸ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਆਗਾਮੀ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਯੂਥ ਕਾਂਗਰਸ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ, ਅਮਨ ਝੰਡੇਰ, ਬਲਾਕ ਸਮਿਤੀ ਮੈਂਬਰ ਗੁਰਜੀਤ ਸਿੰਘ ਬਿੱਟੂ, ਕੁਲਤਾਰ ਸਿੰਘ, ਮਨਜੀਤ ਕੌਰ, ਰਣਧੀਰ ਸਿੰਘ, ਬਲਵਿੰਦਰ ਸਿੰਘ ਗਿੱਲ, ਜਸਪਾਲ ਸਿੰਘ ਦੋਧੀ, ਕਾਰਜ ਸਿੰਘ, ਅਮਰਜੀਤ ਸਿੰਘ ਗਿੱਲ, ਅਵਤਾਰ ਸਿੰਘ ਗਿੱਲ ਚੇਤਨਪੁਰਾ, ਅਰਜਨ ਸਿੰਘ ਚੇਤਨਪੁਰਾ, ਗੁਰਨਾਮ ਸਿੰਘ ਸਾਬਕਾ ਮੈਂਬਰ ਪੰਚਾਇਤ, ਹਰਜਿੰਦਰ ਸਿੰਘ ਮਜੂਪੁਰਾ, ਸ਼ੇਰ ਸਿੰਘ, ਸਤਪਾਲ ਸਿੰਘ ਮੱਝੂਪੁਰਾ ਤੇ ਪ੍ਰੀਤਮ ਸਿੰਘ ਆਦਿ ਹਾਜ਼ਰ ਸਨ।

 

Advertisement
Show comments