ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ’ਤੇ ਲੋਕ ਪ੍ਰੇਸ਼ਾਨ

ਕੋਟ ਉਪਰਲਾ ਵਾਸੀਆਂ ਨੇ ਪੰਚਾਇਤ ਖ਼ਿਲਾਫ਼ ਨਾਅਰੇਬਾਜ਼ੀ ਕੀਤੀ
Advertisement

ਐੱਨਪੀ ਧਵਨ

ਪਠਾਨਕੋਟ, 21 ਜੂਨ

Advertisement

ਇਲਾਕੇ ਵਿੱਚ ਅੱਜ ਸਵੇਰੇ ਪਏ ਮੀਂਹ ਮਗਰੋਂ ਪਿੰਡ ਕੋਟ ਉਪਰਲਾ ਦੀਆਂ ਸੜਕਾਂ ’ਤੇ ਪਾਣੀ ਭਰ ਗਿਆ, ਜਿਸ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪਿੰਡ ਵਾਸੀਆਂ ਨੇ ਪਾਣੀ ਦੀ ਨਿਕਾਸੀ ਨਾ ਹੋਣ ’ਤੇ ਪੰਚਾਇਤ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਕਰਨੈਲ ਸਿੰਘ, ਗੋਪਾਲ ਕਿਸ਼ੋਰ, ਰਣਜੀਤ ਸਿੰਘ, ਰਮਨ ਕੁਮਾਰ, ਹਰੀ ਸਿੰਘ, ਜਸਵੰਤ ਸਿੰਘ, ਰੇਖਾ ਰਾਣੀ, ਉਰਮਿਲਾ ਦੇਵੀ, ਕਮਲਾ ਦੇਵੀ ਅਤੇ ਲਲਿਤਾ ਸ਼ਾਮਲ ਸਨ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅਜੇ ਬਰਸਾਤ ਦਾ ਮੌਸਮ ਚੰਗੀ ਤਰ੍ਹਾਂ ਸ਼ੁਰੂ ਵੀ ਨਹੀਂ ਹੋਇਆ ਤੇ ਥੋੜ੍ਹੀ ਜਿਹੀ ਹੀ ਬਾਰਸ਼ ਨਾਲ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਹੈ। ਜਦੋਂ ਵੀ ਬਾਰਸ਼ ਹੁੰਦੀ ਹੈ, ਪਾਣੀ ਉਨ੍ਹਾਂ ਦੇ ਘਰਾਂ ਅੰਦਰ ਵੜ ਜਾਂਦਾ ਹੈ ਅਤੇ ਸੜਕ ’ਤੇ ਵੀ ਪਾਣੀ ਖੜ੍ਹਾ ਹੋ ਜਾਂਦਾ ਹੈ, ਜਿਸ ਨਾਲ ਉਥੋਂ ਲੰਘਣ ਵਿੱਚ ਕਾਫੀ ਪ੍ਰੇਸ਼ਾਨੀ ਆਉਂਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਮਾਮਲਾ ਕਈ ਵਾਰ ਸਰਪੰਚ ਦੇ ਧਿਆਨ ਵਿੱਚ ਲਿਆਂਦਾ ਗਿਆ ਪਰ ਅੱਜ ਤੱਕ ਕੋਈ ਹੱਲ ਨਹੀਂ ਕੀਤਾ ਗਿਆ।

ਪਿੰਡ ਦੀ ਸਰਪੰਚ ਜਿੰਨੂ ਛਤਵਾਲ ਨੇ ਸੰਪਰਕ ਕਰਨ ’ਤੇ ਕਿਹਾ ਕਿ ਜਿਸ ਸੜਕ ਤੇ ਪਾਣੀ ਭਰਦਾ ਹੈ, ਉਹ ਜ਼ਮੀਨ ਮੰਡੀਬੋਰਡ ਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਨਾਂ ਮੰਡੀਬੋਰਡ ਦੀ ਮਨਜ਼ੂਰੀ ਦੇ ਪੰਚਾਇਤ ਉਥੇ ਕੋਈ ਕੰਮ ਨਹੀਂ ਕਰ ਸਕਦੀ। ਸਰਪੰਚ ਨੇ ਕਿਹਾ ਕਿ ਜੇਕਰ ਮੰਡੀਬੋਰਡ ਮਨਜ਼ੂਰੀ ਦੇਵੇਗਾ ਤਾਂ ਪੰਚਾਇਤ ਪਿੰਡ ਦੀਆਂ ਸਾਰੀਆਂ ਸੜਕਾਂ ਨੂੰ ਸੁਰੱਖਿਅਤ ਕਰਨ ਦਾ ਕੰਮ ਕਰੇਗੀ।

Advertisement