ਕਾਰਡ ਕੱਟੇ ਜਾਣ ਕਾਰਨ ਲੋਕ ਰਾਸ਼ਨ ਨੂੰ ਤਰਸੇ

ਕਾਰਡ ਕੱਟੇ ਜਾਣ ਕਾਰਨ ਲੋਕ ਰਾਸ਼ਨ ਨੂੰ ਤਰਸੇ

ਰਾਸ਼ਨ ਕਾਰਡਾਂ ਤੋਂ ਵਾਂਝੇ ਕੀਤੇ ਪੁਰੀਆ ਖੁਰਦ ਦੇ ਵਾਸੀ ਜਾਣਕਾਰੀ ਦਿੰਦੇ ਹੋਏ।

ਦਲਬੀਰ ਸੱਖੋਵਾਲੀਆ

ਬਟਾਲਾ, 27 ਨਵੰਬਰ

ਨੇੜਲੇ ਪਿੰਡ ਪੁਰੀਆ ਖੁਰਦ ਦੇ 60 ਲੋੜਵੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਕਾਰਨ ਲੰਘੇ ਡੇਢ ਸਾਲ ਤੋਂ ਗਰੀਬ ਲੋਕ ਰਾਸ਼ਨ ਲੈਣ ਨੂੰ ਤਰਸ ਰਹੇ ਹਨ। ਉਹ ਦਿਹਾੜੀਦਾਰ ਹੋਣ ਦੇ ਬਾਵਜੂਦ ਆਟਾ ਦਾਲ ਸਕੀਮ ਤੋਂ ਵਾਂਝੇ ਹਨ। ਰੋਹ ਵਿੱਚ ਆਏ ਲੋਕਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ, ਸਬੰਧਤ ਵਿਭਾਗ ਦੇ ਮੰਤਰੀ ਅਤੇ ਹਲਕਾ ਸ਼੍ਰੀਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਰਾਸ਼ਨ ਕਾਰਡ ਬਣਾ ਕੇ ਫਿਰ ਤੋਂ ਆਟਾ ਦਾਲ ਮੁਹੱਈਆਂ ਕੀਤੀ ਜਾਵੇ। ਜਾਣਕਾਰੀ ਅਨੁਸਾਰ, ਪੰਚ ਸਤਨਾਮ ਸਿੰਘ ਖਰਾਸੀਆਂ, ਪੰਚ ਕੰਵਲਜੀਤ ਕੌਰ , ਬਲਵਿੰਦਰ ਕੌਰ ਸਮੇਤ ਹੋਰਾਂ ਨੇ ਦੱਸਿਆ ਕਿ ਪਿੰਡ ’ਚ ਕੁੱਲ 78 ਰਾਸ਼ਨ ਕਾਰਡ ਬਣੇ ਸਨ ਪਰ ਇਨ੍ਹਾਂ ’ਚ 60 ਕਾਰਡ ਲੰਘੇ ਡੇਢ ਸਾਲ ਤੋਂ ਕੱਟੇ ਗਏ ਹਨ। ਦੱਸਿਆ ਕਿ ਸਾਲ ਭਰ ਤੋਂ ਫੂਡ ਸਪਲਾਈ ਅਧਿਕਾਰੀਆਂ ਦੇ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ , ਪਰ ਉਨ੍ਹਾਂ ਦੀ ਕਿਧਰੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ।

ਏਐੱਫਐੱਸਓ ਨੇ ਜਲਦੀ ਕਾਰਡ ਬਣਾਉਣ ਦਾ ਦਿੱਤਾ ਭਰੋਸਾ

ਇਸ ਸਬੰਧੀ ਏਐੱਸਐੱਫਓ ਰਾਜੇਸ਼ ਕੁਮਾਰ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਇਨ੍ਹਾਂ ਦੇ ਰਾਸ਼ਨ ਕਾਰਡ ਬਣਾਉਣ ਲਈ ਫਾਰਮ ਭਰੇ ਗਏ ਹਨ। ਉਨ੍ਹਾਂ ਜਲਦ ਕਾਰਡ ਬਣਾਉਣ ਦਾ ਧਰਵਾਸ ਦਿੰਦਿਆ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਹੋਏ ਸਰਵੇ ਦੌਰਾਨ ਇਨ੍ਹਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਗਏ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All