ਪੱਤਰ ਪ੍ਰੇਰਕ
ਕਾਦੀਆਂ, 30 ਜੁਲਾਈ
ਕਾਦੀਆਂ ’ਚ ਕੋਵਿਡ ਵੈਕਸੀਨ ਲਗਵਾਉਣ ਲਈ ਸ਼ਹਿਰ ਵਾਸੀਆਂ ਨੂੰ ਕਾਫ਼ੀ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾ ਤਾਂ ਲੋਕਾਂ ਨੂੰ ਕੋਵਿਡ ਵੈਕਸੀਨ ਦੀ ਉਪਲੱਬਧਾ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਨਾ ਹੀ ਮੀਡਿਆ ਨੂੰ ਕੋਵਿਡ ਵੈਕਸੀਨ ਬਾਰੇ ਕੋਈ ਜਾਣਕਾਰੀ ਦਿੱਤੀ ਜਾ ਰਹੀ ਹੈ। ਅੱਜ ਕਾਦੀਆਂ ’ਚ ਕੁੱਝ ਚੋਣਵੀਂ ਥਾਵਾਂ ’ਤੇ ਕੋਵਿਡ ਵੈਕਸੀਨ ਤਾਂ ਆਈ ਪਰ ਵੇਖਦੇ ਹੀ ਵੇਖਦੇ ਕੁੱਝ ਹੀ ਦੇਰੀ ’ਚ ਖਤਮ ਹੋ ਗਈ। ਲੋਕਾਂ ਨੇ ਮੰਗ ਕੀਤੀ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਕਾਦੀਆਂ ਨੂੰ ਰੋਜ਼ਾਨਾ ਕੋਵਿਡ ਵੈਕਸੀਨ ਮੁਹੱਈਆ ਕਰਵਾਉਣ ਦਾ ਪ੍ਰਬੰਧ ਕਰੇ।
ਤੀਜੀ ਲਹਿਰ ਤੋਂ ਬਚਾਅ ਲਈ ਵੈਕਸੀਨ ਲਾਉਣ ਲਈ ਮੁਹਿੰਮ ਵਿੱਢੀ
ਗੁਰਦਾਸਪੁਰ (ਪੱਤਰ ਪ੍ਰੇਰਕ): ਜ਼ਿਲ੍ਹੇ ਅੰਦਰ ਕੋਵਿਡ ਦੀ ਰੋਕਥਾਮ ਲਈ ਅੱਜ ਵੱਖ-ਵੱਖ ਜਗ੍ਹਾ ’ਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 23,713 ਕੋਵਿਡ ਵਿਰੋਧੀ ਵੈਕਸੀਨ ਲਗਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਵੈਕਸੀਨ ਲਗਾਉਣ ਵਾਲੇ ਕੇੇਂਦਰਾਂ ਦਾ ਦੌਰਾ ਕਰਕੇ ਨਿਰੀਖਣ ਵੀ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਨੇ ਦਾਅਵਾ ਕੀਤਾ ਹੈ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਛੇ ਲੱਖ 33 ਹਜ਼ਾਰ ਲੋਕਾਂ ਨੂੰ ਵੈਕਸੀਨ ਲੱਗ ਚੁੱਕੀ ਹੈ। ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਕੋਵਿਡ ਦੀ ਤੀਜੀ ਲਹਿਰ ਤੋਂ ਬਚਾਅ ਲਈ ਵੈਕਸੀਨ ਲਵਾਉਣਾ ਬਹੁਤ ਜ਼ਰੂਰੀ ਹੈ।