DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਲਾਕ ਭੋਗਪੁਰ ਦਾ ਬੀਡੀਪੀਓ ਦਫ਼ਤਰ ਖ਼ਤਮ ਕਰਨ ਵਿਰੁੱਧ ਲੋਕ ਇਕਜੁੱਟ

ਨਵਾਂ ਬਲਾਕ ਬਣਾਉਣ ਦੀ ਯੋਜਨਾ ਬਰਦਾਸ਼ਤ ਨਾ ਕਰਨ ਦਾ ਅੈਲਾਨ
  • fb
  • twitter
  • whatsapp
  • whatsapp
featured-img featured-img
ਬੀਡੀਪੀਓ ਬਲਾਕ ਭੋਗਪੁਰ ਦੀ ਕਾਇਮੀ ਲਈ ਇਕੱਠੀਆਂ ਹੋਈਆਂ ਸ਼ਖ਼ਸੀਅਤਾਂ।
Advertisement
ਦੋਆਬਾ ਕਿਸਾਨ ਸੰਘਰਸ਼ ਕਮੇਟੀ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਸਮਾਜ ਸੇਵੀ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਬੱਦੋਵਾਲ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਮਤਾ ਪਾਸ ਕਰ ਕੇ ਕਿਹਾ ਗਿਆ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਅੰਦਰਖਾਤੇ 83 ਪਿੰਡਾਂ ਨਾਲ ਸਬੰਧਿਤ ਬੀਡੀਪੀਓ ਬਲਾਕ ਭੋਗਪੁਰ ਦੇ ਦਫਤਰ ਨੂੰ ਬੀਡੀਪੀਓ ਬਲਾਕ ਦੇ ਦਫ਼ਤਰ ਆਦਮਪੁਰ ਵਿੱਚ ਸ਼ਾਮਿਲ ਕਰਕੇ ਵਿਧਾਨ ਸਭਾ ਹਲਕਾ ਆਦਮਪੁਰ ਦਾ ਬੀਡੀਪੀਓ ਬਲਾਕ ਦਾ ਦਫ਼ਤਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਪਿੰਡ ਵਿਧਾਨ ਸਭਾ ਹਲਕਾ ਕਰਤਾਰਪੁਰ ਵਿੱਚ ਸ਼ਾਮਿਲ ਕਰਕੇ ਕਰਤਾਰਪੁਰ ਦਾ ਨਵਾਂ ਬਲਾਕ ਬਣਾਉਣ ਦੀ ਯੋਜਨਾ ਨੂੰ ਅਮਲ ਰੂਪ ਵਿੱਚ ਲਿਆਉਣ ਨਹੀਂ ਦਿੱਤਾ ਜਾਵੇਗਾ।

ਸੀਨੀਅਰ ਕਾਂਗਰਸੀ ਆਗੂ ਬੀਡੀਪੀਓ ਰਾਮ ਲੁਭਾਇਆ, ਬਲਵਿੰਦਰ ਸਿੰਘ ਮੱਲੀ ਨੰਗਲ, ਹਰਵਿੰਦਰ ਪਾਲ ਸਿੰਘ ਡੱਲੀ, ਅਮੋਲਕ ਸਿੰਘ ਡੱਲੀ, ਬਲਜੀਤ ਸਿੰਘ ਘੋੜਾਬਾਹੀ ਅਤੇ ਇਲਾਕੇ ਦੇ ਸਰਪੰਚਾਂ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਪਹਿਲਾਂ ਭੋਗਪੁਰ ਵਿੱਚ ਸੀਐੱਨਜੀ ਬਾਇਓ ਗੈਸ ਪਲਾਂਟ ਲਗਾ ਕੇ ਅਤੇ ਹੁਣ ਬੀਡੀਪੀਓ ਬਲਾਕ ਦਾ ਦਫਤਰ ਖਤਮ ਕਰਕੇ ਭੋਗਪੁਰ ਸ਼ਹਿਰ ਨੂੰ ਹੀ ਨਹੀਂ ਸਗੋਂ ਇਲਾਕੇ ਦੇ ਪਿੰਡਾਂ ਦੀ ਖੁਸ਼ਹਾਲੀ ਅਤੇ ਤਰੱਕੀ ਨੂੰ ਤਬਾਹ ਕਰਨ ਦਾ ਮੁੱਢ ਬੰਨ੍ਹ ਦਿੱਤਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੁਲਾਰਿਆਂ ਕਿਹਾ ਕਿ 13 ਅਗਸਤ ਨੂੰ ਦਾਣਾ ਮੰਡੀ ਭੋਗਪੁਰ ਵਿਖੇ ਇਲਾਕੇ ਦੀਆਂ ਪੰਚਾਇਤਾਂ, ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਸਮਾਜਸੇਵੀ ਜਥੇਬੰਦੀਆਂ ਦਾ ਵਿਸ਼ਾਲ ਇਕੱਠ ਕਰਕੇ ਬੀਡੀਪੀਓ ਬਲਾਕ ਭੋਗਪੁਰ ਦੀ ਹੋਂਦ ਨੂੰ ਕਾਇਮ ਰੱਖਣ ਲਈ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

Advertisement

ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਆਪ ਸਰਕਾਰ ਦੀਆਂ ਲੋਕ ਮਾਰੂ ਅਤੇ ਗਲਤ ਨੀਤੀਆਂ ਦਾ ਖਮਿਆਜ਼ਾ ਭੋਗਪੁਰ ਇਲਾਕੇ ਦੇ ਲੋਕ ਭੁਗਤ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਸਲੇ ਵਿੱਚ ਲੋਕਾਂ ਦੇ ਵਿੱਢੇ ਸੰਘਰਸ਼ ਨਾਲ ਚਟਾਨ ਵਾਂਗ ਖੜ੍ਹਨਗੇ। ‘ਆਪ’ ਦੇ ਹਲਕਾ ਇੰਚਾਰਜ ਤੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਕਿਹਾ,‘ਅਜੇ ਸਰਕਾਰ ਨੇ ਬਲਾਕ ਦੀ ਪ੍ਰਪੋਜ਼ਲ ਹੀ ਤਿਆਰ ਕੀਤੀ ਹੈ ਜਿਸ ਨੂੰ ਅਮਲੀ ਰੂਪ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਚੀਫ਼ ਸੈਕਟਰੀ ਪੰਜਾਬ ਸਰਕਾਰ ਅਤੇ ਹੋਰ ਸਬੰਧਿਤ ਉੱਚ ਅਫ਼ਸਰਾਂ ਤੋਂ ਇਲਾਵਾ ਮੰਤਰੀ ਨਾਲ ਗੱਲਬਾਤ ਕਰਕੇ ਬੀਡੀਪੀਓ ਬਲਾਕ ਭੋਗਪੁਰ ਨੂੰ ਕਾਇਮ ਰੱਖਣ ਲਈ ਕੋਸ਼ਿਸ਼ ਕਰ ਰਹੇ ਹਨ।

Advertisement
×