DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

PESCO Workers Protest: ਆਊਟਸੋਰਸ ਕਾਮਿਆਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਕਰਨ ਦਾ ਦੋਸ਼

  • fb
  • twitter
  • whatsapp
  • whatsapp
featured-img featured-img
ਉਪ ਮੁੱਖ ਇੰਜਨੀਅਰ ਦਫ਼ਤਰ ਤਲਵਾੜਾ ਅੱਗੇ ਰੋਸ ਧਰਨਾ ਦੇਣ ਮੌਕੇ ਆਊਟਸੋਰਸ ਕਾਮੇ।
Advertisement

ਪੱਕੇ ਕਰਨ ਦੀ ਮੰਗ ਸਣੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਲਈ ਮੁਕੇਰੀਆਂ ਹਾਈਡਲ ਵਿੱਚ ਕੰਮ ਕਰਦੇ ਪੈਸਕੋ ਅਧੀਨ ਆਊਟਸੋਰਸਿਜ਼ ਕਾਮਿਆਂ ਵੱਲੋਂ 26 ਜੁਲਾਈ ਤੋਂ ਉਪ ਮੁੱਖ ਇੰਜਨੀਅਰ ਦਫ਼ਤਰ ਤਲਵਾੜਾ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ। ਧਰਨੇ ਦੀ ਅਗਵਾਈ ਹਰਜਿੰਦਰ ਸਿੰਘ ਤੇ ਸੰਦੀਪ ਸਿੰਘ ਨੇ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਕੱਚੇ ਕਾਮਿਆਂ ਨਾਲ ਕੀਤੇ ਵਾਅਦੇ ਤੋਂ ਮੁੱਕਰ ਗਈ ਹੈ ਅਤੇ ਵਾਰ ਵਾਰ ਦਿੱਤੇ ਗਏ ਭਰੋਸਿਆਂ ਦੇ ਬਾਵਜੂਦ ਇਨ੍ਹਾਂ ਕਾਮਿਆਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ। ਸਰਕਾਰ ਵਲੋਂ ਹਾਈਡਲ ਪ੍ਰਾਜੈਕਟਾਂ ਅਧੀਨ ਕੰਮ ਕਰਦੇ ਕਾਮਿਆਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਨਹੀਂ ਕੀਤਾ ਜਾ ਰਿਹਾ ਅਤੇ ਜਿਨ੍ਹਾਂ ਕੈਟਾਗਰੀਆਂ ਦਾ ਨੋਟੀਫਿਕੇਸ਼ਨ ਹੋ ਚੁੱਕਾ ਹੈ, ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਮੰਗ ਕੀਤੀ ਕਿ ਕੱਚੇ ਕਾਮਿਆਂ ਨੂੰ ਤੁਰੰਤ ਪੱਕੇ ਕਰ ਕੇ ਬਰਾਬਰ ਕੰਮ ਬਰਾਬਰ ਤਨਖਾਹ ਦਾ ਫਾਰਮੂਲਾ ਲਾਗੂ ਕੀਤਾ ਜਾਵੇ ਅਤੇ ਜਿਨ੍ਹਾਂ ਕੈਟਾਗਰੀਆਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ ਉਨ੍ਹਾਂ ਨੂੰ ਜਲਦ ਨਿਯੁਕਤੀ ਪੱਤਰ ਦੇ ਕੇ ਡਿਊਟੀਆਂ ਜੁਆਇਨ ਕਰਵਾਈਆਂ ਜਾਣ। ਉਨ੍ਹਾਂ ਦਾਅਵਾ ਕੀਤਾ ਕਿ ਮੰਗਾਂ ਦੀ ਪ੍ਰਾਪਤੀ ਤੱਕ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸੰਦੀਪ ਸਿੰਘ, ਹਰਜਿੰਦਰ ਸਿੰਘ, ਮਨਦੀਪ ਸਿੰਘ, ਦੀਪਕ ਕੁਮਾਰ, ਪਵਨ ਕੁਮਾਰ, ਦੀਪਕ ਰਾਜ, ਸੁਦਾਗਰ, ਅਮਰੀਕ ਸਿੰਘ, ਹਰਦੀਪ ਸਿੰਘ, ਮੁਨੀਸ਼ ਅੱਤਰੀ, ਕਮਲਜੀਤ ਸਿੰਘ, ਹਰਦੀਪ ਸਿੰਘ, ਪਵਨਦੀਪ ਸਿੰਘ, ਕਮਲ, ਸੂਰਜ ਕੁਮਾਰ, ਨਵਜੋਤ ਸਿੰਘ, ਰਣਦੀਪ ਸਿੰਘ, ਰਵੀ ਕੁਮਾਰ ਹਾਜ਼ਰ ਸਨ।

Advertisement
Advertisement
×