ਹਥਿਆਰਬੰਦ ਵਿਅਕਤੀਆਂ ਵੱਲੋਂ ਪੈਟਰੋਲ ਪੰਪ ਦੀ ਭੰਨ-ਤੋੜ

ਹਥਿਆਰਬੰਦ ਵਿਅਕਤੀਆਂ ਵੱਲੋਂ ਪੈਟਰੋਲ ਪੰਪ ਦੀ ਭੰਨ-ਤੋੜ

ਪਿੰਡ ਜੌਹਲ ਢਾਏ ਵਾਲਾ ਵਿੱਚ ਮਾਮਲੇ ਦੀ ਪੜਤਾਲ ਕਰਦੀ ਹੋਈ ਥਾਣਾ ਗੋਇੰਦਵਾਲ ਸਾਹਿਬ ਪੁਲੀਸ।

ਜਤਿੰਦਰ ਸਿੰਘ ਬਾਵਾ

ਸ੍ਰੀ ਗੋਇੰਦਵਾਲ ਸਾਹਿਬ, 8 ਮਈ

ਪਿੰਡ ਜੌਹਲ ਢਾਏ ਵਿੱਚ ਬੀਤੀ ਰਾਤ ਪਿੰਡ ਦੇ ਹੀ ਕੁਝ ਹਥਿਆਰਬੰਦ ਵਿਅਕਤੀਆਂ ਵੱਲੋਂ ਪਿੰਡ ਦੇ ਪੈਟਰੋਲ ਪੰਪ ਦੀ ਭੰਨਤੋੜ ਕਰਦਿਆਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਪੰਪ ਅਤੇ ਇੱਥੇ ਖੜ੍ਹੀਆਂ ਗੱਡੀਆਂ ਨੂੰ ਨੁਕਸਾਨ ਪਹੁੰਚਾਉਣ ਤੋਂ ਇਲਾਵਾ ਪੰਪ ’ਤੇ ਪਈ ਡੇਢ ਲੱਖ ਰੁਪਏ ਲੁੱਟ ਲਏ ਗਏ ਹਨ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਨੇ ਪੰਪ ਮਾਲਕ ਦੇ ਬਿਆਨਾਂ ’ਤੇ 35 ਵਿਅਕਤੀਆਂ ’ਤੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਜੌਹਲ ਫਿਲਿੰਗ ਸਟੇਸ਼ਨ ਦੇ ਮਾਲਕ ਰਾਜਵਿੰਦਰ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਹਮਲਾ ਕਰਨ ਵਾਲੇ ਉਕਤ ਕਥਿਤ ਦੋਸ਼ੀਆਂ ਨਾਲ ਉਨ੍ਹਾਂ ਦਾ ਸਰਪੰਚੀ ਨੂੰ ਲੈ ਵਿਵਾਦ ਚੱਲ ਰਿਹਾ ਹੈ ਜਿਨ੍ਹਾਂ ਤੈਅ ਸਮੇਂ ਅਨੁਸਾਰ ਆਪਣੀ ਸਰਪੰਚੀ ਦਾ ਢਾਈ ਸਾਲ ਸਮਾਂ ਪੂਰਾ ਕਰ ਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਉਹ ਆਪਣੇ ਵਾਅਦੇ ਤੋਂ ਮੁਕਰ ਰਹੇ ਹਨ ਅਤੇ ਸਰਪੰਚੀ ਦੇਣ ਤੋਂ ਨਾਂਹ ਕਰਨ ਦੇ ਨਾਲ ਉਨ੍ਹਾਂ ਦੀ ਮਾਲਕੀ ਦੁਕਾਨਾਂ ਨੂੰ ਸ਼ਾਮਲਾਟ ਜ਼ਮੀਨ ਦੱਸਦਿਆਂ ਕਬਜ਼ਾ ਕਰਨਾ ਚਾਹੁੰਦੇ ਹਨ ਜਿਨ੍ਹਾਂ ਨੇ ਇਸੇ ਰੰਜਿਸ਼ ਤਹਿਤ ਮੌਜੂਦਾ ਸਰਪੰਚ ਦੀ ਕਥਿਤ ਸ਼ਹਿ ’ਤੇ ਬੀਤੀ ਰਾਤ ਕੁਝ ਲੋਕਾਂ ਵੱਲੋਂ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ ਦੇ ਪੰਪ ਦੀ ਭੰਨਤੋੜ ਕੀਤੀ ਅਤੇ ਉਨ੍ਹਾਂ ਦੇ ਬੰਦਿਆਂ ਨੇ ਭੱਜ ਕੇ ਆਪਣੀ ਜਾਨ ਬਚਾਈ।

ਮੌਜੂਦਾ ਸਰਪੰਚ ਸਮੇਤ 35 ਜਣਿਆਂ ’ਤੇ ਕੇਸ ਦਰਜ

ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਨੇ ਪਿੰਡ ਜੌਹਲ ਢਾਏ ਵਾਲਾ ਦੀ ਮੌਜੂਦਾ ਸਰਪੰਚ ਦੇ ਪਤੀ ਹਰਪਾਲ ਸਿੰਘ ਸਮੇਤ 35 ਲੋਕਾਂ ਖਿਲਾਫ਼ ਧਾਰਾ 307 ਸਮੇਤ ਹੋਰ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਐਡੀਸ਼ਨਲ ਐੱਸਐੱਚਓ ਗੁਰਨੇਕ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਪੜਤਾਲ ਸ਼ੁਰੂ ਕਰਦਿਆਂ ਨਾਮਜ਼ਦ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇ ਮਾਰਨੇ ਆਰੰਭ ਕਰ ਦਿੱਤੇ ਗਏ ਹਨ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਮੈਮੋਰੰਡਮ ਜਾਰੀ ਕਰਦਿਆਂ 30 ਦਿਨਾਂ ਵਿੱਚ ਜਵਾਬ ਮੰਗਿਆ, ਪੈਨਸ਼ਨ ਜਾਂ ਗਰੈ...

ਸ਼ਹਿਰ

View All