DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡਰੋਨ ਰਾਹੀਂ ਸਕੂਲ ’ਚ ਸੁੱਟਿਆ ਪਿਸਤੌਲ ਅਤੇ ਰੌਂਦ ਬਰਾਮਦ

ਥਾਣਾ ਖਾਲੜਾ ਦੀ ਪੁਲੀਸ ਨੇ ਕੇਸ ਦਰਜ

  • fb
  • twitter
  • whatsapp
  • whatsapp
featured-img featured-img
ਬਰਾਮਦ ਪਿਸਤੌਲ ਸਮੇਤ ਮੈਗਜ਼ੀਨ ਅਤੇ ਰੌਂਦਾਂ ਨਾਲ ਅਧਿਕਾਰੀ। -ਫੋਟੋ: ਰਣਬੀਰ ਸਿੰਘ
Advertisement
ਇੱਥੋਂ ਦੇ ਪਿੰਡ ਡੱਲ ’ਚ ਪੰਜਾਬ ਪੁਲੀਸ ਅਤੇ ਬੀ ਐੱਸ ਐੱਫ ਦੇ ਅਧਿਕਾਰੀਆਂ ਨੇ ਹਥਿਆਰਾਂ ਦੀ ਤਸਕਰੀ ਦੀ ਸਾਜ਼ਿਸ਼ ਬੇਨਕਾਬ ਕਰਦਿਆਂ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਿੱਜੀ ਸਕੂਲ ਦੇ ਗਰਾਊਂਡ ਵਿੱਚ ਸੁੱਟੇ ਗਏ ਪੀਲੇ ਰੰਗ ਦੇ ਪੈਕੇਟ ਵਿੱਚੋਂ ਇੱਕ ਪਿਸਤੌਲ ਸਮੇਤ ਮੈਗਜ਼ੀਨ ਅਤੇ ਰੌਂਦ ਬਰਾਮਦ ਕਰ ਕੇ ਕੇਸ ਦਰਜ ਕੀਤਾ ਗਿਆ ਹੈ। ਇੱਥੇ ਜਾਣਕਾਰੀ ਦਿੰਦਿਆਂ ਸਭ ਡਿਵੀਜ਼ਨ ਭਿੱਖੀਵਿੰਡ ਦੇ ਡੀ ਐੱਸ ਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਲਗਾਤਾਰ ਭਾਰਤੀ ਸਰਹੱਦ ਅੰਦਰ ਹਥਿਆਰਾਂ ਦੀ ਤਸਕਰੀ ਕਰਨ ਲਈ ਨਵੇਂ ਹੱਥ ਕੰਡੇ ਅਪਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਰਾਹੀਂ ਪਿੰਡ ਡੱਲ ਦੇ ਨਿੱਜੀ ਸਕੂਲ ਦੀ ਗਰਾਊਂਡ ਵਿੱਚ ਇੱਕ ਪੀਲੇ ਰੰਗ ਦਾ ਪੈਕੇਟ ਸੁੱਟਿਆ ਗਿਆ ਸੀ। ਜਾਣਕਾਰੀ ਮਿਲਣ ਉਪਰੰਤ ਥਾਣਾ ਖਾਲੜਾ ਦੀ ਪੁਲੀਸ ਅਤੇ ਮੌਕੇ ’ਤੇ ਮੌਜੂਦ ਬੀ ਐੱਸ ਐੱਫ ਅਧਿਕਾਰੀਆਂ ਵੱਲੋਂ ਆਪਣੇ ਕਬਜ਼ੇ ਵਿੱਚ ਲੈ ਕੇ ਉਸ ਵਿੱਚੋਂ 30 ਬੋਰ ਪਿਸਤੌਲ ਸਮੇਤ ਮੈਗਜ਼ੀਨ ਤਿੰਨ ਰੌਂਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰ ਭੇਜੇ ਜਾਣ ਨਾਲ ਸਬੰਧਤ ਲੱਗ ਰਿਹਾ ਹੈ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਆਸ-ਪਾਸ ਦੇ ਇਲਾਕੇ ਵਿੱਚ ਤਲਾਸ਼ੀ ਅਭਿਆਨ ਜਾਰੀ ਹੈ।

Advertisement

Advertisement
Advertisement
×