ਪਾਈਟੈਕਸ ਵਪਾਰ ਮੇਲਾ ਅੱਜ ਤੋਂ
ਪੀ ਐੱਚ ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ 19ਵਾਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਭਲਕੇ 4 ਦਸੰਬਰ ਤੋਂ ਸ਼ੁਰੂ ਹੋਵੇਗਾ। ਇਸ ਸਮਾਗਮ ਦਾ ਰਸਮੀ ਉਦਘਾਟਨ ਭਾਰਤ ਦੇ...
Advertisement
ਪੀ ਐੱਚ ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ 19ਵਾਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਭਲਕੇ 4 ਦਸੰਬਰ ਤੋਂ ਸ਼ੁਰੂ ਹੋਵੇਗਾ। ਇਸ ਸਮਾਗਮ ਦਾ ਰਸਮੀ ਉਦਘਾਟਨ ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ 5 ਦਸੰਬਰ ਨੂੰ ਕਰਨਗੇ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵਿਸ਼ੇਸ਼ ਮਹਿਮਾਨ ਹੋਣਗੇ। ਇਹ ਜਾਣਕਾਰੀ ਪੀ ਐੱਚ ਡੀ ਚੈਂਬਰ ਆਫ਼ ਕਾਮਰਸ ਪੰਜਾਬ ਚੈਪਟਰ ਦੇ ਚੇਅਰਮੈਨ ਕਰਨ ਗਿਲਹੋਤਰਾ ਨੇ ਅੱਜ ਪਾਈਟੈਕਸ ਮੈਦਾਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਨਿਗਮ ਕਮਿਸ਼ਨਰ ਵਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਮੇਲੇ ਦੌਰਾਨ ਬਿਜਲੀ, ਪਾਣੀ ਅਤੇ ਸਫਾਈ ਦੇ ਪ੍ਰਬੰਧ ਲਈ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।
Advertisement
Advertisement
×

