ਪੱਤਰ ਪ੍ਰੇਰਕ
ਤਰਨ ਤਾਰਨ, 4 ਜੁਲਾਈ
ਇਥੇ ਸੰਸਥਾ ਹਰਿਆਵਲ ਲਹਿਰ ਵੱਲੋਂ ਇਲਾਕੇ ਦੇ ਪਿੰਡ ਤਖਤੂ ਚੱਕ ਦੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਐਤਵਾਰ ਨੂੰ 200 ਬੂਟੇ ਲਗਾਏ ਗਏ। ਪਿੰਡ ਵਾਸੀ ਤਰਸੇਮ ਸਿੰਘ ਨੇ ਦੱਸਿਆ ਕਿ ਇਹ ਬੂਟੇ ਪਿੰਡ ਦੀਆਂ ਸਾਂਝੀਆਂ ਥਾਵਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ, ਸਮਸ਼ਾਨਘਾਟ, ਸਕੂਲ ਗਰਾਉਂਡ ਆਦਿ ਵਿੱਚ ਲਗਾਏ ਗਏ।
ਹਰਿਆਵਲ ਲਹਿਰ ਦੇ ਪ੍ਰਧਾਨ ਤਜਿੰਦਰ ਸਿੰਘ ਨੇ ਦੱਸਿਆ ਕਿ ਬੂਟੇ ਲਗਾਉਣ ਵਿੱਚ ਹੋਰਨਾਂ ਤੋਂ ਇਲਾਵਾ ਜਸਪਾਲ ਸਿੰਘ ਤਰਨ ਤਰਨ, ਸਰਵਣ ਸਿੰਘ, ਜੋਰਾਵਾਰ ਸਿੰਘ, ਸਤਿੰਦਰਪਾਲ ਸਿੰਘ, ਬਲਜਿੰਦਰ ਸਿੰਘ ਆਦਿ ਨੇ ਸਰਗਰਮ ਭੂਮਿਕਾ ਅਦਾ ਕੀਤੀ। ਪਿੰਡ ਦੀ ਪੰਚਾਇਤ ਵੱਲੋਂ ਲਹਿਰ ਦੇ ਮੈਂਬਰਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਹਰਿਆਵਲ ਲਹਿਰ ਵੱਲੋਂ ਤਰਨ ਤਾਰਨ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਆਦਿ ’ਤੇ ਬੀਤੇ ਛੇ ਸਾਲਾਂ ਤੋਂ ਬੂਟੇ ਲਗਾ ਕੇ ਉਨ੍ਹਾਂ ਦੀ ਨਿਯਮਤ ਤੌਰ ’ਤੇ ਸਾਂਭ ਸੰਭਾਲ ਕੀਤੀ ਜਾ ਰਹੀ ਹੈ।