ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 7 ਜੁਲਾਈ
ਇੱਥੋਂ ਦੀ ਕੇਂਦਰੀ ਜੇਲ੍ਹ ਵਿੱਚ ਮਿਸ਼ਨ ਸੇਵਾ ਫਾਊਂਡੇਸ਼ਨ ਕਲੱਬ ਦੇ ਮੈਂਬਰਾਂ ਨੇ ਸਮਾਜ ਸੇਵੀ ਹਰਪ੍ਰੀਤ ਸਿੰਘ ਮਿੰਨਾ ਦੀ ਅਗਵਾਈ ਵਿੱਚ ਵਾਤਾਵਰਨ ਦੀ ਸ਼ੁੱਧਤਾ ਲਈ 50 ਦੇ ਕਰੀਬ ਫਲਦਾਰ ਅਤੇ ਛਾਂਦਾਰ ਬੂਟੇ ਲਾਏ। ਇਸ ਮੌਕੇ ਜੇਲ੍ਹ ਸੁਪਰਡੈਂਟ ਲਲਿਤ ਕੁਮਾਰ ਕੋਹਲੀ ਨੇ ਮਿਸ਼ਨ ਸੇਵਾ ਫਾਊਂਡੇਸ਼ਨ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਬੂਟੇ ਲਾਉਣ ਲਈ ਹਰਪ੍ਰੀਤ ਸਿੰਘ ਮਿੰਨਾ ਦਾ ਧੰਨਵਾਦ ਕੀਤਾ। ਮਿਸ਼ਨ ਸੇਵਾ ਫਾਊਂਡੇਸ਼ਨ ਦੇ ਪ੍ਰਧਾਨ ਨਵਪ੍ਰੀਤ ਸਿੰਘ ਨੇ ਆਖਿਆ ਕਿ ਉਨ੍ਹਾਂ ਦੀ ਫਾਊਂਡੇਸ਼ਨ ਵੱਲੋਂ ਪੰਜਾਬ ਨੂੰ ਹਰਿਆ ਭਰਿਆ ਕਰਨ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ ਹੋਈ ਹੈ। ਇਸ ਮੌਕੇ ਹਰਦੀਪ ਸਿੰਘ ਲਾਟੂ, ਗੁਰਮੇਜ ਸਿੰਘ ਡੀਸੀ, ਬਲਬੀਰ ਸਿੰਘ ਝੰਡੇਰੀਆ, ਸੁਖਜਿੰਦਰ ਸਿੰਘ, ਹਰਦੇਵ ਸਿੰਘ ਤੇ ਜਸਬੀਰ ਸਿੰਘ ਗੋਰਾ ਆਦਿ ਨੇ ਲੋਕਾਂ ਨੂੰ ਬੂਟੇ ਲਾਉਣ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਵਾਤਾਵਰਨ ਨੂੰ ਬਚਾਉਣਾ ਹਰ ਪੰਜਾਬੀ ਦਾ ਫਰਜ਼ ਹੈ। ਇਸ ਲਈ ਬੂਟੇ ਲਾਉਣੇ ਚਾਹੀਦੇ ਹਨ।