DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਹੱਦੀ ਖੇਤਰ ’ਚ ਪੁਲੀਸ ਅਤੇ ਬੀ ਐੱਸ ਐੱਫ ਦੀ ਜਾਂਚ ਮੁਹਿੰਮ

ਸਰਹੱਦ ਪਾਰ ਤੋਂ ਘੁਸਪੈਠ ਦੀ ਸਾਜ਼ਿਸ਼ ਨੂੰ ਰੋਕਣ ਲਈ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਵਿੱਚ ਪੁਲੀਸ ਅਤੇ ਬੀ ਐੱਸ ਐੱਫ ਵੱਲੋਂ ਸਾਂਝੀ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਖਰਾਬ ਮੌਸਮ ਦੇ ਬਾਵਜੂਦ ਜਾਰੀ ਹੈ। ਹੁਣ, ਪੂਰੇ ਸਰਹੱਦੀ ਖੇਤਰ ਵਿੱਚ ਸੁਰੱਖਿਆ...

  • fb
  • twitter
  • whatsapp
  • whatsapp
featured-img featured-img
ਮੁਹਿੰਮ ਦੌਰਾਨ ਜਾਂਚ ਕਰਦੇ ਹੋਏ ਪੁਲੀਸ ਅਤੇ ਬੀ ਐੱਸ ਐੱਫ ਦੇ ਜਵਾਨ। -ਫੋਟੋ: ਧਵਨ
Advertisement

ਸਰਹੱਦ ਪਾਰ ਤੋਂ ਘੁਸਪੈਠ ਦੀ ਸਾਜ਼ਿਸ਼ ਨੂੰ ਰੋਕਣ ਲਈ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਵਿੱਚ ਪੁਲੀਸ ਅਤੇ ਬੀ ਐੱਸ ਐੱਫ ਵੱਲੋਂ ਸਾਂਝੀ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਖਰਾਬ ਮੌਸਮ ਦੇ ਬਾਵਜੂਦ ਜਾਰੀ ਹੈ। ਹੁਣ, ਪੂਰੇ ਸਰਹੱਦੀ ਖੇਤਰ ਵਿੱਚ ਸੁਰੱਖਿਆ ਪ੍ਰਬੰਧਾਂ ਲਈ, ਡਰੋਨਾਂ ਰਾਹੀਂ ਅਤੇ ਸਾਰੇ ਖੇਤਰ ਦੀ ਘੰਟਿਆਂਬੱਧੀ ਤਲਾਸ਼ੀ ਲੈ ਕੇ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕੱਲ੍ਹ ਹੀ, ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਨਾਲ ਲੱਗਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਰਿਆਲ ਵਿੱਚ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਅਤੇ ਡਰੋਨ ਬਰਾਮਦ ਕੀਤਾ ਗਿਆ ਸੀ। ਇਸ ਘਟਨਾ ਤੋਂ ਬਾਅਦ, ਪੁਲੀਸ ਨੇ ਬੀ ਐੱਸ ਐੱਫ ਦੇ ਨਾਲ ਮਿਲ ਕੇ ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਵਿੱਚ ਜਾਂਚ ਮੁਹਿੰਮ ਚਲਾਈ। ਪਿਛਲੇ ਕੁਝ ਦਿਨਾਂ ਤੋਂ ਖਰਾਬ ਮੌਸਮ ਅਤੇ ਮੀਂਹ ਪਿਆ ਹੈ। ਅਜਿਹੀ ਸਥਿਤੀ ਵਿੱਚ, ਘੁਸਪੈਠ ਹੋਣ ਦਾ ਖਤਰਾ ਵਧ ਜਾਂਦਾ ਹੈ।ਡੀ ਐੱਸ ਪੀ (ਆਪ੍ਰੇਸ਼ਨ) ਗੁਰਬਖਸ਼ ਸਿੰਘ ਦੀ ਅਗਵਾਈ ਹੇਠ, ਪੁਲੀਸ ਸਟੇਸ਼ਨ ਨਰੋਟ ਜੈਮਲ ਸਿੰਘ ਦੇ ਇੰਚਾਰਜ ਕੁਲਦੀਪ ਰਾਜ, ਪੁਲੀਸ ਚੌਕੀ ਬਮਿਆਲ ਦੇ ਇੰਚਾਰਜ ਵਿਜੈ ਕੁਮਾਰ ਨੇ ਕਮਾਂਡੋਜ਼ ਅਤੇ ਬੀ ਐੱਸ ਐੱਫ ਦੇ ਜਵਾਨਾਂ ਨਾਲ ਮਿਲ ਕੇ ਅੱਜ ਸਰਹੱਦੀ ਖੇਤਰ ਦੇ ਵੱਖ-ਵੱਖ ਪਿੰਡਾਂ ਦੀ ਕਈ ਘੰਟਿਆਂ ਤੱਕ ਤਲਾਸ਼ੀ ਲਈ। ਖਾਸ ਕਰਕੇ, ਸਰਹੱਦੀ ਖੇਤਰਾਂ ਵਿੱਚ ਉੱਝ ਅਤੇ ਰਾਵੀ ਦਰਿਆਵਾਂ ਦੇ ਕਿਨਾਰਿਆਂ ’ਤੇ ਸਥਿਤ ਇਮਾਰਤਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਨਰੋਟ ਜੈਮਲ ਸਿੰਘ ਪੁਲੀਸ ਸਟੇਸ਼ਨ ਦੇ ਇੰਚਾਰਜ ਕੁਲਦੀਪ ਰਾਜ ਨੇ ਕਿਹਾ ਕਿ ਜ਼ਿਲ੍ਹਾ ਪੁਲੀਸ ਮੁਖੀ ਦਲਜਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਹੇਠ ਪੁਲੀਸ ਨੇ ਚੌਕਸੀ ਵਧਾ ਦਿੱਤੀ ਹੈ।

Advertisement
Advertisement
×