DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Police Encounter: ਮੁਕਾਬਲੇ ਮਗਰੋਂ ਦੋ ਗੈਂਗਸਟਰ ਗ੍ਰਿਫ਼ਤਾਰ

ਪੁਲੀਸ ਨੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਜਨਾਲਾ ਅਧੀਨ ਆਉਂਦੇ ਪਿੰਡ ਭੱਖਾ ਨੇੜੇ ਮੁਕਾਬਲੇ ਮਗਰੋਂ ਪੁਲੀਸ ਨੇ ਦੋ ਕਥਿਤ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਦਾਅਵਾ ਕੀਤਾ ਕਿ ਇਸ ਕਾਰਵਾਈ ਨਾਲ ਇਲਾਕੇ ਵਿੱਚ ਕਿਸੇ ਬਹੁਤ ਵੱਡੀ ਅਪਰਾਧਿਕ ਸਾਜ਼ਿਸ਼ ਨੂੰ ਸਮੇਂ...

  • fb
  • twitter
  • whatsapp
  • whatsapp
featured-img featured-img
ਮੁਕਾਬਲੇ ਵਾਲੀ ਥਾਂ ’ਤੇ ਐੱਸ ਐੱਸ ਪੀ ਦਿਹਾਤੀ ਕਵਲਪ੍ਰੀਤ ਸਿੰਘ ਅਤੇ ਮੁਲਾਜ਼ਮ।
Advertisement

ਪੁਲੀਸ ਨੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਜਨਾਲਾ ਅਧੀਨ ਆਉਂਦੇ ਪਿੰਡ ਭੱਖਾ ਨੇੜੇ ਮੁਕਾਬਲੇ ਮਗਰੋਂ ਪੁਲੀਸ ਨੇ ਦੋ ਕਥਿਤ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਦਾਅਵਾ ਕੀਤਾ ਕਿ ਇਸ ਕਾਰਵਾਈ ਨਾਲ ਇਲਾਕੇ ਵਿੱਚ ਕਿਸੇ ਬਹੁਤ ਵੱਡੀ ਅਪਰਾਧਿਕ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ ਹੈ।

ਐੱਸ ਐੱਸ ਪੀ ਅੰਮ੍ਰਿਤਸਰ ਦਿਹਾਤੀ ਕਵਲਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਸ਼ੱਕੀ ਹਥਿਆਰਬੰਦ ਵਿਅਕਤੀ ਇਲਾਕੇ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਹਨ। ਇਸ ਸੂਚਨਾ ਦੇ ਆਧਾਰ ’ਤੇ ਪੁਲੀਸ ਟੀਮ ਵੱਲੋਂ ਨਹਿਰ ਦੇ ਨੇੜੇ ਨਾਕਾਬੰਦੀ ਕਰ ਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਗਈ। ਇਸੇ ਦੌਰਾਨ ਜਦੋਂ ਪੁਲੀਸ ਨੇ ਸ਼ੱਕੀ ਥਾਰ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਵਾਹਨ ਵਿੱਚ ਸਵਾਰ ਵਿਅਕਤੀਆਂ ਨੇ ਰੁਕਣ ਦੀ ਬਜਾਏ ਪੁਲੀਸ ਪਾਰਟੀ ’ਤੇ ਗੋਲੀਬਾਰੀ ਕਰ ਦਿੱਤੀ। ਪੁਲੀਸ ਨੇ ਵੀ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਇੱਕ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਫੌਰੀ ਸਿਵਲ ਹਸਪਤਾਲ ਅਜਨਾਲਾ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲੀਸ ਨੇ ਮੌਕੇ ਤੋਂ ਹੀ ਦੋਵਾਂ ਮੁਲਜ਼ਮਾਂ ਨੂੰ ਫੜ ਲਿਆ, ਜਿਨ੍ਹਾਂ ਦੀ ਪਛਾਣ ਸੁਖਰਾਜ ਸਿੰਘ ਅਤੇ ਅਰਜੁਨ ਸ਼ਰਮਾ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ ਪਿਸਤੌਲ, ਦੋ ਮੋਬਾਈਲ ਫ਼ੋਨ ਅਤੇ ਵਾਰਦਾਤ ਵਿੱਚ ਵਰਤੀ ਗਈ ਥਾਰ ਗੱਡੀ ਬਰਾਮਦ ਕੀਤੀ ਗਈ ਹੈ। ਐੱਸ ਐੱਸ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਖ਼ੁਲਾਸਾ ਹੋਇਆ ਹੈ ਕਿ ਇਹ ਪੂਰਾ ਅਪਰਾਧਿਕ ਮੌਡਿਊਲ ਇੰਗਲੈਂਡ ਵਿੱਚ ਬੈਠੇ ਇੱਕ ਨਾਮੀ ਗੈਂਗਸਟਰ ਵੱਲੋਂ ਚਲਾਇਆ ਜਾ ਰਿਹਾ ਸੀ। ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ।

Advertisement

Advertisement
Advertisement
×