ਪੁਲੀਸ ਮੁਲਾਜ਼ਮ ਹੈਰੋਇਨ ਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
ਮੁਲਾਜ਼ਮ ਦਾ ਸਾਥੀ ਵੀ ਕਾਬੂ
Advertisement
ਇੱਥੋਂ ਦੀ ਪੁਲੀਸ ਨੇ ਪੰਜਾਬ ਪੁਲੀਸ ਦੇ ਇੱਕ ਮੁਲਾਜ਼ਮ ਅਤੇ ਇੱਕ ਗੁੱਜਰ ਭਾਈਚਾਰੇ ਦੇ ਵਿਅਕਤੀ ਨੂੰ 262 ਗ੍ਰਾਮ ਹੈਰੋਇਨ ਅਤੇ ਡੇਢ ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀ.ਐੱਸ.ਪੀ ਦੀਨਾਨਗਰ ਰਾਜਿੰਦਰ ਮਿਨਹਾਸ ਨੇ ਦੱਸਿਆ ਕਿ ਪਿੰਡ ਬਰਿਆਰ ਨੇੜੇ ਨਾਕਾਬੰਦੀ ਦੌਰਾਨ ਇੱਕ ਸਵਿਫ਼ਟ ਕਾਰ ’ਚੋਂ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਕੋਲੋਂ 262 ਗ੍ਰਾਮ ਹੈਰੋਇਨ ਅਤੇ ਡੇਢ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਦੀ ਪਹਿਚਾਣ ਅਭੀਜੀਤ ਕੁਮਾਰ ਪੁੱਤਰ ਅਸ਼ਵਨੀ ਕੁਮਾਰ ਵਾਸੀ ਪੱਖਰੀ ਜਨਿਆਲ ਥਾਣਾ ਨਰੋਟ ਪਠਾਨਕੋਟ ਅਤੇ ਆਸਮਦੀਨ ਪੁੱਤਰ ਮੁਰੀਦ ਦੀਨ ਵਾਸੀ ਪੰਡੋਰੀ ਜ਼ਿਲ੍ਹਾ ਕਠੂਆ (ਜੰਮੂ ਕਸ਼ਮੀਰ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛ ਪੜਤਾਲ ਜਾਰੀ ਹੈ।
Advertisement
Advertisement