ਪਠਾਨਕੋਟ: ਇੱਥੇ ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਕਾਰਜਕਾਰਨੀ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਸੇਵਾਮੁਕਤ ਪੁਲੀਸ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੀਨੀਅਰ ਉਪ-ਪ੍ਰਧਾਨ ਵਿਜੇ ਕੁਮਾਰ, ਸ਼ਸ਼ੀਪਾਲ, ਰਾਜਿੰਦਰ ਕੁਮਾਰ, ਡੀਐਸਪੀ ਤੁਲਸੀ ਰਾਮ, ਸੁਰਿੰਦਰ ਕੁਮਾਰ, ਸਤੀਸ਼ ਚੰਦਰ, ਕਪਿਲ ਦੇਵ, ਨਰੇਸ਼ ਮਹਾਜਨ ਆਦਿ ਹਾਜ਼ਰ ਸਨ। ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਨੇ ਦੱਸਿਆ ਕਿ 18 ਅਪਰੈਲ ਨੂੰ ਮੰਗਾਂ ਸਬੰਧੀ ਜ਼ਿਲ੍ਹਾ ਪੁਲੀਸ ਮੁਖੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ। -ਪੱਤਰ ਪ੍ਰੇਰਕ